ਕਿਹਾ : ਦੇਸ਼ ਦੇ ਲੋਕਤੰਤਰ ਨੂੰ ਭਾਰਤੀ ਜਨਤਾ ਪਾਰਟੀ ਤੋਂ ਖਤਰਾ
ਜਲੰਧਰ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਅਤੇ ਸਾਬਕਾ ਮੰਤਰੀ ਸ਼ਸ਼ੀ ਥਰੂਰ ਅੱਜ ਸ਼ਨੀਵਾਰ ਨੂੰ ਜਲੰਧਰ ਪਹੁੰਚੇ ਜਿੱਥੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨਾ ਸਾਧਿਆ। ਸ਼ਸ਼ੀ ਥਰੂਰ ਨੇ ਕਿਹਾ ਕਿ ਇਸ ਵਾਰ ਚਰਨਜੀਤ ਸਿੰਘ ਚੰਨੀ ਨੂੰ ਵੋਟ ਕੇ ਜਿਤਾਓ, ਤਾਂ ਜੋ ਕੇਂਦਰ ਵਿਚ ਸਾਡੀ ਸਰਕਾਰ ਬਣ ਸਕੇ। ਕਿਉਂਕਿ ਜੇਕਰ ਇਸ ਵਾਰ ਵੀ ਬੀਜੇਪੀ ਨੇ ਸਰਕਾਰ ਤਾਂ ਲੋਕਤੰਤਰ ਖਤਰੇ ’ਚ ਆ ਜਾਵੇਗਾ। ਥਰੂਰ ਨੇ ਕਿਹਾ ਕਿ ਇਸ ਸਮੇਂ ਦੇਸ਼ ਬਹੁਤ ਗੰਭੀਰ ਸਥਿਤੀ ’ਚ ਹੈ। ਦੇਸ਼ ਨੂੰ ਬਚਾਉਣਾ ਹੈ ਤਾਂ ਬੀਜੇਪੀ ਨੂੰ ਦੁਬਾਰਾ ਸੱਤਾ ਵਿਚ ਆਉਣ ਤੋਂ ਰੋਕਣਾ ਹੋਵੇਗਾ। ਇਸ ਲਈ ਮੈਂ ਚਰਨਜੀਤ ਸਿੰਘ ਚੰਨੀ ਲਈ ਵੋਟਾਂ ਮੰਗ ਰਿਹਾ ਹੈ। ਚੰਨੀ ਦੀ ਜਿੱਤ ਨਾਲ ਦਿੱਲੀ ’ਚ ਬਣਨ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ’ਚ ਜ਼ਹਿਰੀਲਾ ਟੀਕਾ ਭਰਨ ਦਾ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਧਰਮ ਅਤੇ ਜਾਤ ਦੇ ਆਧਾਰ ’ਤੇ ਵੰਡਣਾ ਚਾਹੁੰਦੀ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …