Breaking News
Home / ਕੈਨੇਡਾ / Front / ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤਾਂ ਲਈ ਖੁੱਲ੍ਹੇ

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤਾਂ ਲਈ ਖੁੱਲ੍ਹੇ

ਆਰੰਭ ਹੋਈ ਸਲਾਨਾ ਯਾਤਰਾ, ਵੱਡੀ ਗਿਣਤੀ ’ਚ ਸੰਗਤਾਂ ਨੇ ਟੇਕਿਆ ਮੱਥਾ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਆਰੰਭਤਾ ਦੀ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਦੌਰਾਨ ਸੰਗਤ ਲਈ ਖੋਲ੍ਹ ਦਿੱਤੇ ਗਏ ਹਨ। ਕਿਵਾੜ ਖੁੱਲ੍ਹਣ ਉਪਰੰਤ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਨੇ ਮੱਥਾ ਟੇਕਿਆ। ਭਾਰੀ ਠੰਢ ਦੇ ਬਾਵਜੂਦ ਬਰਫ਼ੀਲੇ ਸਰੋਵਰ ’ਚ ਸੰਗਤਾਂ ਵੱਲੋਂ ਇਸ਼ਨਾਨ ਵੀ ਕੀਤਾ ਗਿਆ। ਇਸ ਮੌਕੇ ਸ੍ਰੀ ਹੇਮਕੁੰਟ ਸਾਹਿਬ ਦੀ ਪਰਿਕਰਮਾ ਵਿਚ ਨਗਰ ਕੀਰਤਨ ਸਜਾਇਆ ਗਿਆ, ਜਿਸ ਦੌਰਾਨ ਮੁੱਖ ਗ੍ਰੰਥੀ ਭਾਈ ਮਿਲਾਪ ਸਿੰਘ ਨੇ ਅਰਦਾਸ ਕੀਤੀ ਅਤੇ ਇਸ ਮੌਕੇ ਮੈਨੇਜੇਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ, ਮੈਨੇਜਰ ਸੇਵਾ ਸਿੰਘ ਆਦਿ ਹਾਜਰ ਸਨ। ਧਿਆਨ ਰਹੇ ਕਿ ਦੇਸ਼-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਹਰ ਸਾਲ ਸੰਗਤਾਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਦੀਆਂ ਅਤੇ ਗੁਰੂ ਪਾਸੋਂ ਅਸ਼ੀਰਵਾਦ ਪ੍ਰਾਪਤ ਕਰਦੀਆਂ ਹਨ।

Check Also

ਉਪ ਰਾਸ਼ਟਰਪਤੀ ਧਨਖੜ ਨੇ ਸੰਸਦ ਨੂੰ ਦੱਸਿਆ ਸੁਪਰੀਮ

ਕਿਹਾ : ਸੰਸਦ ਤੋਂ ਉਪਰ ਕੁਝ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਅਧਿਕਾਰ ਖੇਤਰ …