Breaking News
Home / ਕੈਨੇਡਾ / Front / ਦਿੱਲੀ ਦੇ ਚਾਈਲਡ ਕੇਅਰ ਹਸਪਤਾਲ ’ਚ ਅੱਗ ਲੱਗਣ ਕਾਰਨ 6 ਬੱਚਿਆਂ ਦੀ ਮੌਤ

ਦਿੱਲੀ ਦੇ ਚਾਈਲਡ ਕੇਅਰ ਹਸਪਤਾਲ ’ਚ ਅੱਗ ਲੱਗਣ ਕਾਰਨ 6 ਬੱਚਿਆਂ ਦੀ ਮੌਤ

ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਵਿਵੇਕ ਵਿਹਾਰ ਸਥਿਤ ਇਕ ਚਾਈਲਡ ਹਸਪਤਾਲ ਵਿਚ 25 ਮਈ ਸ਼ਨੀਵਾਰ ਨੂੰ ਦੇਰ ਰਾਤ ਸਮੇਂ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ਵਿਚ 6 ਨਵ ਜਨਮੇ ਬੱਚਿਆਂ ਦੀ ਜਾਨ ਚਲੇ ਗਈ ਅਤੇ 5 ਬੱਚਿਆਂ ਦਾ ਰੈਸਕਿਊ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੋ ਮੰਜ਼ਿਲਾ ਬਿਲਡਿੰਗ ਦੀ ਪਹਿਲੀ ਮੰਜ਼ਿਲ ’ਤੇ ਨਿਊ ਬੌਰਨ ਬੇਬੀ ਕੇਅਰ ਸੈਂਟਰ ਸੀ ਅਤੇ ਇਸ ਵਿਚ 12 ਬੱਚੇ ਭਰਤੀ ਸਨ। ਦਿੱਲੀ ਫਾਇਰ ਸਰਵਿਸ ਦੇ ਚੀਫ ਨੇ ਦੱਸਿਆ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਅੱਗ ਕਿਸ ਤਰ੍ਹਾਂ ਲੱਗੀ । ਹਾਲਾਂਕਿ ਸ਼ੁਰੂਆਤੀ ਜਾਂਚ ਵਿਚ ਇਹ ਸਾਹਮਣੇ ਆ ਰਿਹਾ ਹੈ ਕਿ ਆਕਸੀਜਨ ਦਾ ਸਿਲੰਡਰ ਫਟਣ ਤੋਂ ਬਾਅਦ ਇਹ ਅੱਗ ਲੱਗੀ ਹੈ। ਦਿੱਲੀ ਪੁਲਿਸ ਨੇ ਚਾਈਲਡ ਹਸਪਤਾਲ ਦੇ ਮਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਹਸਪਤਾਲ ਦਾ ਮਾਲਕ ਫਰਾਰ ਦੱਸਿਆ ਜਾ ਰਿਹਾ ਹੈ।

Check Also

ਪਠਾਨਕੋਟ ਦਾ ਮਰਚੈਂਟ ਨੇਵੀ ਅਫਸਰ ਓਮਾਨ ਦੇ ਸਮੁੰਦਰ ’ਚ ਲਾਪਤਾ

ਪਿਛਲੇ ਦਿਨੀਂ ਓਮਾਨ ਦੇ ਸਮੁੰਦਰ ’ਚ ਪਲਟ ਗਿਆ ਸੀ ਤੇਲ ਵਾਲਾ ਸਮੁੰਦਰੀ ਟੈਂਕਰ ਨਵੀਂ ਦਿੱਲੀ/ਬਿਊਰੋ …