0.5 C
Toronto
Wednesday, January 7, 2026
spot_img
HomeਕੈਨੇਡਾFrontਭਾਰਤ ਦਾ ਭਵਿੱਖ ਬਦਲਣ ਲਈ ਭਾਜਪਾ ਖਿਲਾਫ ਇਕਜੁੱਟ ਹੋਵੇ ਮਹਿਲਾ ਸ਼ਕਤੀ :...

ਭਾਰਤ ਦਾ ਭਵਿੱਖ ਬਦਲਣ ਲਈ ਭਾਜਪਾ ਖਿਲਾਫ ਇਕਜੁੱਟ ਹੋਵੇ ਮਹਿਲਾ ਸ਼ਕਤੀ : ਪਿ੍ਅੰਕਾ

ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ
ਸਨੌਰ/ਬਿਊਰੋ ਨਿਊਜ਼
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਹੱਕ ’ਚ ਅੱਜ ਵਿਧਾਨ ਸਭਾ ਹਲਕਾ ਸਨੌਰ ਅਧੀਨ ਪੈਂਦੇ ਕਸਬਾ ਬਹਾਦਰਗੜ੍ਹ ਵਿੱਚ ਮਹਿਲਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੀ ਕੌਮੀ ਆਗੂ ਪਿ੍ਰਅੰਕਾ ਗਾਂਧੀ ਵਾਡਰਾ ਨੇ ਮਹਿਲਾ ਸ਼ਕਤੀ ਨੂੰ ਭਾਜਪਾ ਖਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਦੇਸ਼ ਅੰਦਰ ਤਕਰੀਬਨ ਅੱਧੀ ਆਬਾਦੀ ਹੈ, ਜੇਕਰ ਉਹ ਇਕਜੁੱਟ ਹੋ ਜਾਣ ਤਾਂ ਉਹ ਭਾਰਤ ਦਾ ਭਵਿੱਖ ਬਦਲ ਸਕਦੀਆਂ ਹਨ। ਭਾਜਪਾ ਨੂੰ ਲੰਮੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਇਹ ਧਰਮ ਵਿੱਚ ਵੰਡੀਆਂ ਪਾ ਰਹੀ ਹੈ। ਪੰਜਾਬ, ਪੰਜਾਬੀਅਤ ਤੇ ਕਿਸਾਨਾਂ ਦੀ ਗੱਲ ਕਰਦਿਆਂ ਪਿ੍ਰਅੰਕਾ ਗਾਂਧੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਦੇਸ਼ ਦੇ ਵਿਕਾਸ ਤੇ ਖੁਸ਼ਹਾਲੀ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ਪੰਜਾਬ ਨੂੰ ਕੇਂਦਰ ਸਰਕਾਰ ਬੁਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੀ ਹੈ। ਇਸ ਮੌਕੇ ਧਰਮਵੀਰ ਗਾਂਧੀ ਤੇ ਗੁਰਸ਼ਰਨ ਕੌਰ ਰੰਧਾਵਾ ਸਮੇਤ ਕਈ ਹੋਰਨਾਂ ਨੇ ਵੀ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਕਾਂਗਰਸ ਆਗੂ ਪਿ੍ਰਅੰਕਾ ਗਾਂਧੀ ਵਾਡਰਾ ਨੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਪਾਰਟੀ ਉਮੀਦਵਾਰ ਡਾ. ਅਮਰ ਸਿਘ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਪਿ੍ਰਅੰਕਾ ਨੇ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ।
RELATED ARTICLES
POPULAR POSTS