
ਮਾਝਾ ਖੇਤਰ ’ਚ ਸੁਖਬੀਰ ਬਾਦਲ ਨੂੰ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਝਟਕਾ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਾਝਾ ਖੇਤਰ ਵਿਚ ਅੱਜ ਵੱਡਾ ਸਿਆਸੀ ਝਟਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਮਨਜੀਤ ਸਿੰਘ ਭੂਰਾ ਕੋਹਨਾ ਨੇ ਸਿਆਸਤ ਵਿਚ ਇਕ ਵੱਡਾ ਧਮਾਕਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ। ਭਾਈ ਮਨਜੀਤ ਸਿੰਘ ਨੇ ਕਿਹਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਤੋਂ ਅਸਤੀਫਾ ਦਿੰਦੇ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੁਣ ਸਿੱਖੀ ਸਿਧਾਂਤਾਂ ’ਤੇ ਪੂਰਾ ਨਹੀਂ ਉਤਰ ਰਿਹਾ। ਚੋਣਾਂ ਤੋਂ ਪਹਿਲਾਂ ਮਨਜੀਤ ਸਿੰਘ ਦਾ ਸ਼ੋ੍ਰਮਣੀ ਅਕਾਲੀ ਦਲ ਤੋਂ ਅਸਤੀਫਾ ਪਾਰਟੀ ਲਈ ਹੋਰ ਮੁਸ਼ਕਲ ਪੈਦਾ ਕਰ ਸਕਦਾ ਹੈ।