Breaking News
Home / ਕੈਨੇਡਾ / Front / ਕੇਜਰੀਵਾਲ ਨੇ ਜ਼ਮਾਨਤ 7 ਦਿਨ ਹੋਰ ਵਧਾਉਣ ਲਈ ਸੁਪਰੀਮ ਕੋਰਟ ਨੂੰ ਕੀਤੀ ਅਪੀਲ

ਕੇਜਰੀਵਾਲ ਨੇ ਜ਼ਮਾਨਤ 7 ਦਿਨ ਹੋਰ ਵਧਾਉਣ ਲਈ ਸੁਪਰੀਮ ਕੋਰਟ ਨੂੰ ਕੀਤੀ ਅਪੀਲ

‘ਆਪ’ ਦਾ ਦਾਅਵਾ : ਕੇਜਰੀਵਾਲ ਦਾ 7 ਕਿਲੋ ਭਾਰ ਘਟਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਜ਼ਮਾਨਤ ’ਤੇ ਚੱਲ ਰਹੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵਿਚ ਨਵੀਂ ਪਟੀਸ਼ਨ ਦਾਖਲ ਕੀਤੀ ਹੈ। ਇਸ ਪਟੀਸ਼ਨ ਰਾਹੀਂ ਕੇਜਰੀਵਾਲ ਨੇ ਮੈਡੀਕਲ ਕੰਡੀਸ਼ਨ ਦੇ ਅਧਾਰ ’ਤੇ ਜ਼ਮਾਨਤ ਨੂੰ 7 ਦਿਨ ਹੋਰ ਵਧਾਉਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਬਾਅਦ ਵਿਚ ਕੇਜਰੀਵਾਲ ਨੂੰ ਇਸ ਮਾਮਲੇ ਵਿਚ ਜ਼ਮਾਨਤ ਮਿਲ ਗਈ ਹੈ। ਈਡੀ ਦੇ ਕੇਸ ਵਿਚ ਜੇਲ੍ਹ ਜਾਣ ਦੇ 50 ਦਿਨ ਬਾਅਦ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ ਸੀ ਅਤੇ ਉਸ ਨੂੰ 10 ਮਈ ਨੂੰ ਤਿਹਾੜ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ ਸੀ। ਹੁਣ ਕੇਜਰੀਵਾਲ ਦੀ 21 ਦਿਨ ਦੀ ਜ਼ਮਾਨਤ ਆਉਂਦੀ 1 ਜੂਨ ਨੂੰ ਖਤਮ ਹੋ ਰਹੀ ਹੈ ਅਤੇ ਉਸ ਨੂੰ 2 ਜੂਨ ਮੁੜ ਜੇਲ੍ਹ ਜਾਣਾ ਪਵੇਗਾ। ਇਸਦੇ ਚੱਲਦਿਆਂ ਕੇਜਰੀਵਾਲ ਨੇ ਜ਼ਮਾਨਤ ਵਿਚ 7 ਦਿਨ ਦਾ ਹੋਰ ਵਾਧਾ ਕਰਨ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਕੇਜਰੀਵਾਲ ਦਾ ਭਾਰ 7 ਕਿੱਲੋ ਘਟ ਗਿਆ ਹੈ ਅਤੇ ਉਨ੍ਹਾਂ ਦਾ ਕੀਟੋਨ ਲੈਵਲ ਵੀ ਹਾਈ ਹੈ, ਜੋ ਕਿ ਸਿਹਤ ਸਬੰਧੀ ਸਮੱਸਿਆਵਾਂ ਪੈਦਾ ਕਰ ਸਕਦਾ ਹੈ।

Check Also

ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਪ੍ਰਦਰਸ਼ਨ ਨੂੰ ਦੱਸਿਆ ਵਧੀਆ

ਕਿਹਾ : ਹੁਸ਼ਿਆਰਪੁਰ ਦੇ ਨਤੀਜੇ ਸਾਡੀ ਉਮੀਦ ਅਨੁਸਾਰ ਨਹੀਂ ਆਏ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ …