Breaking News
Home / ਕੈਨੇਡਾ / Front / ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਪਹੁੰਚਣਗੇ ਹੁਸ਼ਿਆਰਪੁਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਪਹੁੰਚਣਗੇ ਹੁਸ਼ਿਆਰਪੁਰ

ਭਾਜਪਾ ਉਮੀਦਵਾਰ ਅਨੀਤਾ ਸੋਮਪ੍ਰਕਾਸ਼ ਲਈ ਮੰਗਣਗੇ ਵੋਟਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਭਾਰਤੀ ਜਨਤਾ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਹੁਸ਼ਿਆਰਪੁਰ ਪਹੁੰਚ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮਪ੍ਰਕਾਸ਼ ਲਈ ਵੋਟਾਂ ਮੰਗਣਗੇ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੀਐਮ ਨਰਿੰਦਰ ਮੋਦੀ ਪਿਛਲੇ ਦਿਨੀਂ ਪਟਿਆਲਾ, ਜਲੰਧਰ ਅਤੇ ਗੁਰਦਾਸਪੁਰ ਵਿਚ ਭਾਜਪਾ ਦੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰ ਚੁੱਕੇ ਹਨ। ਭਾਜਪਾ ਇਸ ਵਾਰ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜ ਰਹੀ ਹੈ ਅਤੇ ਜਿੱਤ ਦੀ ਆਸ ਵੀ ਕਰ ਰਹੀ ਹੈ। ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਵਿਚ 7ਵੇਂ ਤੇ ਆਖਰੀ ਗੇੜ ਤਹਿਤ 1 ਜੂਨ ਨੂੰ ਲੋਕ ਸਭਾ ਲਈ ਵੋਟਾਂ ਪੈਣਗੀਆਂ ਹਨ। ਜਿਸ ਨੂੰ ਲੈ ਕੇ 30 ਮਈ ਸ਼ਾਮ ਨੂੰ ਚੋਣ ਪ੍ਰਚਾਰ ਵੀ ਬੰਦ ਹੋ ਜਾਵੇਗਾ। ਇਨ੍ਹਾਂ 7 ਗੇੜਾਂ ਦੀਆਂ ਵੋਟਾਂ ਪੈਣ ਤੋਂ ਬਾਅਦ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ।

Check Also

ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਪ੍ਰਦਰਸ਼ਨ ਨੂੰ ਦੱਸਿਆ ਵਧੀਆ

ਕਿਹਾ : ਹੁਸ਼ਿਆਰਪੁਰ ਦੇ ਨਤੀਜੇ ਸਾਡੀ ਉਮੀਦ ਅਨੁਸਾਰ ਨਹੀਂ ਆਏ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ …