Breaking News
Home / ਕੈਨੇਡਾ / Front / ਰਾਘਵ ਚੱਢਾ ਵਲੋਂ ਵੀ ਲੁਧਿਆਣਾ ’ਚ ‘ਆਪ’ ਉਮੀਦਵਾਰ ਦੇ ਹੱਕ ’ਚ ਰੋਡ ਸ਼ੋਅ

ਰਾਘਵ ਚੱਢਾ ਵਲੋਂ ਵੀ ਲੁਧਿਆਣਾ ’ਚ ‘ਆਪ’ ਉਮੀਦਵਾਰ ਦੇ ਹੱਕ ’ਚ ਰੋਡ ਸ਼ੋਅ

ਪੰਜਾਬ ’ਚ ਚੋਣ ਪ੍ਰਚਾਰ ਸ਼ਿਖਰਾਂ ’ਤੇ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਵਿਚ ਲੋਕ ਸਭਾ ਲਈ 1 ਜੂਨ ਨੂੰ ਵੋਟਾਂ ਪੈਣੀਆਂ ਹਨ, ਜਿਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਵੀ ਸਿਖ਼ਰਾਂ ’ਤੇ ਪਹੁੰਚਾ ਦਿੱਤਾ ਗਿਆ ਹੈ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪੰਜਾਬ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਪੰਜਾਬ ਪਹੁੰਚ ਚੁੱਕੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਚੋਣ ਪ੍ਰਚਾਰ ਵਿਚ ਬਿਜੀ ਹਨ। ਇਸਦੇ ਚੱਲਦਿਆਂ ਸਿਆਸੀ ਮਾਹੌਲ ਵਿਚੋਂ ਪਿਛਲੇ ਕਈ ਦਿਨਾਂ ਤੋਂ ਗੈਰਹਾਜ਼ਰ ਰਹੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਅੱਜ ਲੁਧਿਆਣਾ ਵਿਚ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਵਿਚ ਰੋਡ ਸ਼ੋਅ ਕੀਤਾ ਹੈ। ਇਸੇ ਤਰ੍ਹਾਂ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਅਤੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਪੰਜਾਬ ਵਿਚ ਚੋਣ ਪ੍ਰਚਾਰ ਲਈ ਡਟੀ ਹੋਈ ਹੈ। ਸ਼ੋ੍ਰਮਣੀ ਅਕਾਲੀ ਦਲ ਵਲੋਂ ਵੀ ਚੋਣ ਪ੍ਰਚਾਰ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਧਰ ਦੂਜੇ ਪਾਸੇ ਆਜ਼ਾਦ ਉਮੀਦਵਾਰਾਂ ਵਲੋਂ ਵੀ ਆਪੋ ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸਦੇ ਚੱਲਦਿਆਂ ਪੰਜਾਬ ਵਿਚ ਪੈ ਰਹੀ ਕੜਾਕੇ ਦੀ ਗਰਮੀ ਦੌਰਾਨ ਸਿਆਸੀ ਮਾਹੌਲ ਨੇ ਪਾਰਾ ਹੋਰ ਵੀ ਵਧਾ ਦਿੱਤਾ ਹੈ।

Check Also

ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਪ੍ਰਦਰਸ਼ਨ ਨੂੰ ਦੱਸਿਆ ਵਧੀਆ

ਕਿਹਾ : ਹੁਸ਼ਿਆਰਪੁਰ ਦੇ ਨਤੀਜੇ ਸਾਡੀ ਉਮੀਦ ਅਨੁਸਾਰ ਨਹੀਂ ਆਏ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ …