11 C
Toronto
Thursday, October 8, 2026
spot_img
HomeਕੈਨੇਡਾFrontਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਨੇ ਵਿਜੀਲੈਂਸ ਵਲੋਂ ਦਰਜ ਕੇਸ ਨੂੰ ਹਾਈਕੋਰਟ...

ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਨੇ ਵਿਜੀਲੈਂਸ ਵਲੋਂ ਦਰਜ ਕੇਸ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ

ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਨੇ ਵਿਜੀਲੈਂਸ ਵਲੋਂ ਦਰਜ ਕੇਸ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ
ਜਲੰਧਰ/ਬਿਊਰੋ ਨਿਊਜ਼
ਜਲੰਧਰ ਦੇ ਕਸਬਾ ਕਰਤਾਰਪੁਰ ਵਿਚ ਸਥਿਤ ਜੰਗ-ਏ-ਆਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ਨੂੰ ਲੈ ਕੇ ਜਲੰਧਰ ਵਿਜੀਲੈਂਸ ਬਿਊਰੋ ਨੇ ਐਫ.ਆਈ.ਆਰ. ਦਰਜ ਕੀਤੀ ਹੋਈ ਹੈ। ਇਸ ਕੇਸ ਵਿਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਮ ਵੀ ਸ਼ਾਮਲ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਬਰਜਿੰਦਰ ਸਿੰਘ ਹਮਦਰਦ ਨੇ ਵਿਜੀਲੈਂਸ ਵਲੋਂ ਦਰਜ ਕੀਤੇ ਗਏ ਕੇਸ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਹਾਈਕੋਰਟ ਵਿੱਚ ਭਲਕੇ 28 ਮਈ ਨੂੰ ਹੋਵੇਗੀ। ਹਮਦਰਦ ਵਲੋਂ ਦਾਇਰ ਪਟੀਸ਼ਨ ਵਿੱਚ ਇਸ ਕੇਸ ਨੂੰ ਖਾਰਜ ਕਰਨ ਦੀ ਅਪੀਲ ਕੀਤੀ ਗਈ ਹੈ ਅਤੇ ਇਹ ਦਾਅਵਾ ਕੀਤਾ ਗਿਆ ਹੈ ਕਿ ਇਹ ਐਫਆਈਆਰ ਬੇਬੁਨਿਆਦ ਹੈ।
RELATED ARTICLES

POPULAR POSTS