ਅੰਤਿ੍ਰਮ ਜ਼ਮਾਨਤ 7 ਦਿਨ ਵਧਾਉਣ ਲਈ ਕੇਜਰੀਵਾਲ ਨੇ ਪਾਈ ਸੀ ਪਟੀਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਦੀ ਬੈਂਚ ਨੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੈਡੀਕਲ ਆਧਾਰ ’ਤੇ ਆਪਣੀ ਅੰਤਿ੍ਰਮ ਜ਼ਮਾਨਤ ਨੂੰ ਸੱਤ ਦਿਨ ਵਧਾਉਣ ਲਈ ਪਾਈ ਗਈ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ ਅੰਤਿ੍ਰਮ ਜ਼ਮਾਨਤ ਵਧਾਉਣ ਦਾ ਫੈਸਲਾ ਭਾਰਤ ਦੇ ਚੀਫ਼ ਜਸਟਿਸ ਵੱਲੋਂ ਕੀਤਾ ਜਾਵੇਗਾ, ਕਿਉਂਕਿ ਕੇਜਰੀਵਾਲ ਦੇ ਖਿਲਾਫ ਮੁੱਖ ਮਾਮਲੇ ’ਚ ਫੈਸਲਾ ਹਾਲੇ ਸੁਰੱਖਿਅਤ ਹੈ। ਸੁਪਰੀਮ ਕੋਰਟ ਨੇ ਅਭਿਸ਼ੇਕ ਸਿੰਘਵੀ ਤੋਂ ਪੁੱਛਿਆ ਕਿ ਪਿਛਲੇ ਹਫ਼ਤੇ ਜਦੋਂ ਮੇਨ ਬੈਂਚ ਦੇ ਜੱਜ ਜਸਟਿਸ ਦੱਤਾ ਮੌਜੂਦ ਸਨ ਤਾਂ ਉਸ ਸਮੇਂ ਕੇਜਰੀਵਾਲ ਦੀ ਪਟੀਸ਼ਨ ਦੀ ਲਿਸਟਿੰਗ ਕਿਉਂ ਨਹੀਂ ਕੀਤੀ ਗਈ। ਧਿਆਨ ਰਹੇ ਕਿ ਸੁਪਰੀਮ ਕੋਰਟ ਨੇ 10 ਮਈ ਨੂੰ ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿਚ ਪ੍ਰਚਾਰ ਕਰਨ ਲਈ 21 ਦਿਨਾਂ ਦੀ ਅੰਤਿ੍ਰਮ ਜ਼ਮਾਨਤ ਦਿੱਤੀ ਸੀ ਅਤੇ ਕੇਜਰੀਵਾਲ ਨੂੰ 2 ਜੂਨ ਨੂੰ ਮੁੜ ਸਰੈਂਡਰ ਕਰਨ ਦਾ ਹੁਕਮ ਵੀ ਦਿੱਤਾ ਗਿਆ ਸੀ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …