ਹਾਈ ਕੋਰਟ ਨੇ ਸੀਬੀਆਈ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਮੰਗਲਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਹੱਤਿਆ ਮਾਮਲੇ ’ਚ ਹਾਈ ਕੋਰਟ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 5 ਹੋਰਨਾਂ ਨੂੰ ਬਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਅੱਜ ਮੰਗਲਵਾਰ ਨੂੰ ਸੀਬੀਆਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ। ਰਣਜੀਤ ਹੱਤਿਆ ਮਾਮਲਾ 22 ਸਾਲ ਪੁਰਾਣਾ ਹੈ ਅਤੇ ਇਸ ਮਾਮਲੇ 19 ਸਾਲ ਬਾਅਦ ਸੀਬੀਆਈ ਕੋਰਟ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੋ ਹੋਰਨਾਂ ਮਾਮਲਿਆਂ ’ਚ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਬੰਦ ਹਨ ਅਤੇ ਇਸ ਮਾਮਲੇ ’ਚ ਬਰੀ ਹੋਣ ਤੋਂ ਬਾਅਦ ਵੀ ਡੇਰਾ ਮੁਖੀ ਨੂੰ ਜੇਲ੍ਹ ’ਚ ਹੀ ਰਹਿਣਾ ਪਵੇਗਾ। ਕਿਉਂਕਿ ਪੱਤਰਕਾਰ ਛੱਤਰਪਤੀ ਕਤਲ ਮਾਮਲੇ ’ਚ ਡੇਰਾ ਮੁਖੀ ਨੂੰ ਉਮਰ ਕੈਦ ਅਤੇ ਸਾਧਵੀਆਂ ਨਾਲ ਯੌਨ ਸ਼ੋਸ਼ਣ ਦੇ ਦੋ ਮਾਮਲਿਆਂ ’ਚ 10-10 ਸਾਲ ਦੀ ਸਜ਼ਾ ਸੁਣਾਈ ਹੋਈ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ
ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ …