Breaking News
Home / ਕੈਨੇਡਾ / Front / ਪੰਜਾਬ ਤੇ ਹਰਿਆਣਾ ’ਚ 30 ਮਈ ਤੱਕ ਗਰਮੀ ਤੋਂ ਰਾਹਤ ਨਹੀਂ

ਪੰਜਾਬ ਤੇ ਹਰਿਆਣਾ ’ਚ 30 ਮਈ ਤੱਕ ਗਰਮੀ ਤੋਂ ਰਾਹਤ ਨਹੀਂ

ਬਠਿੰਡਾ ਅਤੇ ਸਿਰਸਾ ਦਾ ਤਾਪਮਾਨ ਰਿਹਾ ਸਭ ਤੋਂ ਜ਼ਿਆਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਵਿਚ 30 ਮਈ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ ਅਤੇ ਗਰਮੀ ਦਾ ਪ੍ਰਕੋਪ ਇਸੇ ਤਰ੍ਹਾਂ ਜਾਰੀ ਰਹਿ ਸਕਦਾ ਹੈ। ਮੌਸਮ ਵਿਭਾਗ ਨੇ 30 ਮਈ ਤੱਕ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਬਠਿੰਡਾ ਵਿਚ ਤਾਪਮਾਨ 49 ਡਿਗਰੀ ਦੇ ਨੇੜੇ ਪਹੁੰਚ ਗਿਆ ਸੀ, ਜਿਸ ਨੇ ਪਿਛਲੇ ਸਾਲਾਂ ਦੇ ਸਾਰੇ ਰਿਕਾਰਡ ਤੋੜ ਦਿੱਤੇ। ਮੌਸਮ ਵਿਭਾਗ ਨੇ ਪੰਜਾਬ ਦੇ ਬਠਿੰਡਾ, ਫਰੀਦਕੋਟ, ਫਿਰੋਜ਼ਪੁਰ ਅਤੇ ਮੋਗਾ ਸਣੇ 10 ਜ਼ਿਲ੍ਹਿਆਂ ਵਿਚ ਗਰਮੀ ਦਾ ਰੈਡ ਅਲਰਟ ਜਾਰੀ ਕੀਤਾ ਹੈ। ਇਸੇ ਤਰ੍ਹਾਂ ਹਰਿਆਣਾ ਦੇ 16 ਜ਼ਿਲ੍ਹਿਆਂ ਵਿਚ ਹੀਟ ਵੇਵ ਦਾ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਜਿਨ੍ਹਾਂ ਵਿਚ ਸਿਰਸਾ, ਫਤੇਹਾਬਾਦ, ਹਿਸਾਰ, ਜੀਂਦ ਅਤੇ ਪਾਣੀਪਤ ਵੀ ਸ਼ਾਮਲ ਹੈ। ਵਧਦੀ ਗਰਮੀ ਨੂੰ ਦੇਖਦਿਆਂ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਸਕੂਲਾਂ ਵਿਚ 30 ਜੂਨ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਵੈਸੇ ਤਾਂ 1 ਜੂਨ ਤੋਂ ਹੁੰਦੀਆਂ ਹਨ, ਪਰ ਗਰਮੀ ਜ਼ਿਆਦਾ ਹੋਣ ਕਰਕੇ ਇਹ ਛੁੱਟੀਆਂ ਪਹਿਲਾਂ ਹੀ ਕਰ ਦਿੱਤੀਆਂ ਗਈਆਂ ਸਨ।

Check Also

ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਪ੍ਰਦਰਸ਼ਨ ਨੂੰ ਦੱਸਿਆ ਵਧੀਆ

ਕਿਹਾ : ਹੁਸ਼ਿਆਰਪੁਰ ਦੇ ਨਤੀਜੇ ਸਾਡੀ ਉਮੀਦ ਅਨੁਸਾਰ ਨਹੀਂ ਆਏ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ …