Breaking News
Home / ਕੈਨੇਡਾ / Front / ਮਿਜ਼ੋਰਮ ਦੇ ਆਈਜੋਲ ’ਚ ਢਿੱਗਾਂ ਡਿੱਗਣ ਕਾਰਨ 10 ਮੌਤਾਂ

ਮਿਜ਼ੋਰਮ ਦੇ ਆਈਜੋਲ ’ਚ ਢਿੱਗਾਂ ਡਿੱਗਣ ਕਾਰਨ 10 ਮੌਤਾਂ

ਲਗਾਤਾਰ ਪੈ ਰਹੇ ਮੀਂਹ ਕਾਰਨ ਵਾਪਰਿਆ ਹਾਦਸਾ
ਨਵੀਂ ਦਿੱਲੀ/ਬਿਊਰੋ ਨਿਊਜ਼
ਮਿਜ਼ੋਰਮ ਵਿਚ ਚੱਕਰਵਾਤੀ ਤੂਫਾਨ ‘ਰੇਸਲ’ ਦੇ ਅਸਰ ਦੇ ਕਾਰਨ ਲਗਾਤਾਰ ਮੀਂਹ ਪੈ ਰਿਹਾ ਹੈ। ਇਸਦੇ ਚੱਲਦਿਆਂ ਅੱਜ ਮੰਗਲਵਾਰ ਸਵੇਰੇ 6 ਵਜੇ ਰਾਜਧਾਨੀ ਆਈਜੋਲ ਵਿਚ ਪੱਥਰ ਦੀਆਂ ਢਿੱਗਾਂ ਡਿੱਗ ਗਈਆਂ। ਇਸ ਨਾਲ 10 ਵਿਅਕਤੀਆਂ ਦੀ ਜਾਨ ਚਲੇ ਗਈ ਅਤੇ 10 ਤੋਂ ਜ਼ਿਆਦਾ ਵਿਅਕਤੀ ਲਾਪਤਾ ਵੀ ਦੱਸੇ ਜਾ ਰਹੇ ਹਨ। ਇਹ ਘਟਨਾ ਆਈਜੋਲ ਦੇ ਮੇਲਥਮ ਅਤੇ ਹਲੀਮੇਨ ਦੇ ਵਿਚਾਲੇ ਵਾਪਰੀ ਹੈ। ਮਿਜ਼ੋਰਮ ਦੇ ਡੀਜੀਪੀ ਅਨਿਲ ਸ਼ੁਕਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ 10 ਮੌਤਾਂ ਦੀ ਪੁਸ਼ਟੀ ਕਰ ਦਿੱਤੀ ਹੈ। ਮਲਬੇ ਹੇਠਾਂ ਕਈ ਵਿਅਕਤੀਆਂ ਦੇ ਦਬੇ ਹੋਣ ਦਾ ਖਦਸ਼ਾ ਵੀ ਪ੍ਰਗਟਾਇਆ ਗਿਆ ਹੈ। ਲਗਾਤਾਰ ਪੈ ਰਹੇ ਮੀਂਹ ਕਾਰਨ ਮਿਜ਼ੋਰਮ ਦੇ ਸਾਰੇ ਸਕੂਲ ਅਤੇ ਸਰਕਾਰੀ ਦਫਤਰ ਅੱਜ ਬੰਦ ਕਰ ਦਿੱਤੇ ਗਏ ਹਨ। ਨਿੱਜੀ ਕੰਪਨੀਆਂ ਦੇ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਲਈ ਕਿਹਾ ਗਿਆ ਹੈ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …