ਕਿਹਾ : ਪੰਜਾਬ ਵਿਚ ਨਸਲ ਅਤੇ ਫਸਲ ਬਚਾਉਣਾ ਜ਼ਰੂਰੀ
ਜਲੰਧਰ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਜਲੰਧਰ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਮੌਕੇ ਜਾਖੜ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਜੰਮ ਕੇ ਸਿਆਸੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਜ਼ਾਰਾਂ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਜਾਖੜ ਨੇ ਕਿਹਾ ਕਿ ਪੰਜਾਬ ਵਿਚ ਨਸਲ ਅਤੇ ਫਸਲ ਬਚਾਉਣਾ ਜ਼ਰੂਰੀ ਹੋ ਗਿਆ ਹੈ। ਇਸ ਮੌਕੇ ਜਾਖੜ ਨੇ ਆਰੋਪ ਲਗਾਇਆ ਕਿ ਪੰਜਾਬ ਵਿਚ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਕਿਸਾਨ ਨਹੀਂ ਹਨ ਅਤੇ ਇਹ ਰਾਜਨੀਤਕ ਪਾਰਟੀਆਂ ਨਾਲ ਸਬੰਧ ਰੱਖਣ ਵਾਲੇ ਵਿਅਕਤੀ ਹਨ। ਉਨ੍ਹਾਂ ਕਿਹਾ ਕਿ ਅਜਿਹੀ ਰਾਜਨੀਤੀ ਦੇ ਚੱਕਰ ਵਿਚ ਕਾਰੋਬਾਰੀ ਪ੍ਰੇਸ਼ਾਨ ਹੋ ਰਹੇ ਹਨ। ਜਾਖੜ ਨੇ ਇਹ ਵੀ ਕਿਹਾ ਕਿ ਮੰਤਰੀ ਬਲਕਾਰ ਸਿੰਘ ਦੀ ਅਸ਼ਲੀਲ ਵੀਡੀਓ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਗਏ ਸਾਰੇ ਵਾਅਦੇ ਝੂਠੇ ਨਿਕਲੇ ਹਨ ਅਤੇ ਇਸ ਨੂੰ ਲੈ ਕੇ ਸੂਬੇ ਦੀ ਜਨਤਾ ਆਮ ਆਦਮੀ ਪਾਰਟੀ ਕੋਲੋਂ ਕਾਫੀ ਨਰਾਜ਼ ਵੀ ਹੈ।