ਕਿਹਾ : ਪੰਜਾਬ ਨੂੰ ਨਸ਼ਿਆਂ ਨੇ ਕਰ ਦਿੱਤਾ ਹੈ ਤਬਾਹ
ਅੰਮਿ੍ਰਤਸਰ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਅੱਜ ਮੰਗਲਵਾਰ ਨੂੰ ਪੰਜਾਬ ਪਹੁੰਚੇ। ਇਸ ਮੌਕੇ ਅੰਮਿ੍ਰਤਸਰ ’ਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਵਿਗੜ ਚੁੱਕੀ ਹੈ। ਪੰਜਾਬ ਅੰਦਰ ਦਿਨ ਦਿਹਾੜੇ ਕਤਲ ਹੋ ਰਹੇ ਹਨ ਅਤੇ ਨਸ਼ਾ ਸ਼ਰ੍ਹੇਆਮ ਵਿਕ ਰਿਹਾ ਹੈ। ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਜਿਸ ਦੇ ਚਲਦਿਆਂ ਪੰਜਾਬ ਦੇ ਨੌਜਵਾਨ ਮਾਯੂਸ ਹਨ ਅਤੇ ਰੁਜ਼ਗਾਰ ਨਾ ਮਿਲਣ ਕਰਕੇ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵੱਲ ਨੂੰ ਭੱਜ ਰਹੇ ਹਨ। ਕਿਸਾਨਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਅਸੀਂ ਖ਼ੇਤੀ ਲਈ ਵਰਤਿਆ ਜਾਣ ਵਾਲਾ ਸਾਰਾ ਸਾਮਾਨ ਜੀਐਸਟੀ ਮੁਕਤ ਕਰ ਦਵਾਂਗੇ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ’ਤੇ ਤੰਜ ਕਸਦਿਆਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਸਮੇਂ ਲੋਕਾਂ ਦੀ ਆਮਦਨ ਘਟ ਰਹੀ ਹੈ ਅਤੇ ਮਹਿੰਗਾਈ ਦਿਨੋਂ ਦਿਨ ਵਧਦੀ ਜਾ ਰਹੀ ਹੈ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …