ਨਵੀਂ ਦਿੱਲੀ/ਬਿਊਰੋ ਨਿਊਜ਼
ਵਾਤਾਵਰਣ ਅਤੇ ਸਿਹਤ ਨਾਲ ਸੰਬੰਧਤ ਵਿਸ਼ਵ ਦੀਆਂ ਤਿੰਨ ਵੱਡੀਆਂ ਸੰਸਥਾਵਾਂ ਅਨੁਸਾਰ ਪ੍ਰਦੂਸ਼ਣ ਕਾਰਨ ਪੂਰੇ ਵਿਸ਼ਵ ਵਿਚ ਹਰ ਸਾਲ ਕਰੀਬ ਇਕ ਕਰੋੜ 26 ਲੱਖ ਲੋਕਾਂ ਦੀ ਮੌਤ ਹੋ ਜਾਂਦੀ ਹੈ। ਵਿਸ਼ਵ ਸਿਹਤ ਸੰਗਠਨ (ਡਬਲਿਊ.ਐੱਚ.ਓ.), ਵਿਸ਼ਵ ਮੌਸਮ ਵਿਗਿਆਨ ਸੰਗਠਨ (ਡਬਲਿਊ.ਐੱਮ.ਓ.) ਅਤੇ ਸੰਯੁਕਤ ਰਾਸ਼ਟਰ ਵਾਤਾਵਰਣ ਪ੍ਰੋਗਰਾਮ (ਯੂ.ਐੱਨ.ਈ.ਪੀ.) ਦੇ ਮੁਖੀਆਂ ਦੀ ਇਕ ਸਾਂਝੀ ਸੰਪਾਦਕੀ ਵਿਚ ਕਿਹਾ ਗਿਆ ਹੈ ਕਿ ਵਾਤਾਵਰਣ ਵਿਚ ਪ੍ਰਦੂਸ਼ਣ ਦਾ ਪੱਧਰ ਜਾਨਲੇਵਾ ਹੁੰਦਾ ਜਾ ਰਿਹਾ ਹੈ, ਜੋ ਸਿਹਤ ਲਈ ਬੇਹੱਦ ਖਤਰਨਾਕ ਸਾਬਤ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ, ”ਸਾਨੂੰ ਗਲੋਬਲ ਵਾਤਾਵਰਣ ਨੂੰ ਸਵੱਛ ਕਰਨ ਦੀ ਤੁਰੰਤ ਜ਼ਰੂਰਤ ਹੈ। ਡਬਲਿਊ.ਐੱਚ.ਓ. ਦੀ ਡਾਇਰੈਕਟਰ ਜਨਰਲ ਮਾਰਗਰੇਟ ਚਾਨ ਨੇ ਕਿਹਾ, ”ਮਨੁੱਖੀ ਸਿਹਤ ਲਈ ਜ਼ਿਆਦਾ ਵਾਤਾਵਰਣ ਖਤਰਾ ਹਵਾ ਪ੍ਰਦੂਸ਼ਣ ਹੈ, ਜੋ ਊਰਜਾ ਉਤਪਾਦਨ ਕਾਰਨ ਹੁੰਦਾ ਹੈ। ਇਸ ਕਾਰਨ ਦਿਲ ਅਤੇ ਫੇਫੜੇ ਨਾਲ ਜੁੜੀਆਂ ਸਮੱਸਿਆਵਾਂ ਅਤੇ ਕੈਂਸਰ ਵਰਗੀਆਂ ਬੀਮਾਰੀਆਂ ਹੋ ਰਹੀਆਂ ਹਨ। ਹਵਾ ਪ੍ਰਦੂਸ਼ਣ ਨਾਲ ਹਰ ਸਾਲ ਲਗਭਗ 6 ਲੱਖ 50 ਹਜ਼ਾਰ ਲੋਕਾਂ ਦੀ ਮੌਤ ਹੋ ਜਾਂਦੀ ਹੈ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …