ਈਡੀ ਨੇ 13 ਥਾਵਾਂ ’ਤੇ ਛਾਪੇਮਾਰੀ ਕਰਕੇ 3 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਬਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅੰਦਰ ਚੱਲ ਰਹੀ ਨਜਾਇਜ਼ ਮਾਈਨਿੰਗ ਖਿਲਾਫ਼ ਈਡੀ ਨੇ ਵੱਡਾ ਐਕਸ਼ਨ ਲੈਂਦਿਆਂ 13 ਥਾਵਾਂ ’ਤੇ ਛਾਪੇਮਾਰੀ ਕੀਤੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਕਾਰਵਾਈ ਈਡੀ ਵੱਲੋਂ ਜਬਤ ਕੀਤੀ ਗਈ ਜ਼ਮੀਨ ’ਤੇ ਚੱਲ ਰਹੀ ਨਜਾਇਜ਼ ਮਾਈਨਿੰਗ ਦੇ ਮਾਮਲੇ ’ਚ ਕੀਤੀ ਗਈ ਹੈ। ਇਸ ਕਾਰਵਾਈ ਦੌਰਾਨ ਈਡੀ ਵੱਲੋਂ 3 ਕਰੋੜ ਰੁਪਏ ਦੀ ਰਾਸ਼ੀ ਜਬਤ ਕਰਨ ਦੀ ਜਾਣਕਾਰੀ ਵੀ ਪ੍ਰਾਪਤ ਹੋਈ ਹੈ। ਈਡੀ ਵੱਲੋਂ ਰੋਪੜ ਜ਼ਿਲ੍ਹੇ ਦੀਆਂ 13 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਇਥੇ ਪਾਇਆ ਗਿਆ ਕਿ ਉਸ ਜ਼ਮੀਨ ’ਤੇ ਗੈਰਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਹੈ, ਜਿਸ ਜ਼ਮੀਨ ਨੂੰ ਈਡੀ ਨੇ ਪਹਿਲਾਂ ਡਰੱਗ ਤਸਕਰ ਜਗਦੀਸ਼ ਭੋਲਾ ਨਾਲ ਸਬੰਧਤ ਮਾਮਲੇ ’ਚ ਕੁਰਕ ਕੀਤਾ ਸੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਗੈਰਕਾਨੂੰਨੀ ਦੇ ਮਾਮਲੇ ’ਚ ਕੁਝ ਆਰੋਪੀਆਂ ’ਚ ਨਸੀਬਚੰਦ ਅਤੇ ਸ੍ਰੀ ਰਾਮ ਕਰੱਸ਼ਰ ਵੀ ਸ਼ਾਮਲ ਹਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …