ਪਿਤਾ ਬਲਕੌਰ ਸਿੰਘ ਨੇ ਇਨਸਾਫ਼ ਲਈ ਲੜਾਈ ਜਾਰੀ ਰੱਖਣ ਦਾ ਕੀਤਾ ਐਲਾਨ
ਮਾਨਸਾ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਲੋਂ ਅੱਜ ਉਨ੍ਹਾਂ ਦੀ ਦੂਜੀ ਬਰਸੀ ਜੱਦੀ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਈ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਕਾਂਗਰਸ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਅਤੇ ਕਾਂਗਰਸ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅਤੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਰਿਸ਼ਤੇਦਾਰ ਅਤੇ ਪਿੰਡ ਨਿਵਾਸੀ ਮੌਜੂਦ ਸਨ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਮੂਸੇਵਾਲਾ ਦੇ ਇਨਸਾਫ ਲਈ ਜੰਗ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਧਿਆਨ ਰਹੇ ਕਿ 29 ਮਈ 2022 ਨੂੰ ਮਸ਼ਹੂਰ ਪੰਜਾਬੀ ਗਾਇਕ, ਗੀਤਕਾਰ ਸਿੱਧੂ ਮੂਸੇਵਾਲਾ ਦਾ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰ ਕੇ ਨੇੜੇ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …