Breaking News
Home / ਕੈਨੇਡਾ / Front / ਰਾਹੁਲ ਗਾਂਧੀ ਨੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੇ ਹੱਕ ’ਚ ਕੀਤੀ ਚੋਣ ਰੈਲੀ

ਰਾਹੁਲ ਗਾਂਧੀ ਨੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੇ ਹੱਕ ’ਚ ਕੀਤੀ ਚੋਣ ਰੈਲੀ

ਕਿਹਾ : ਇੰਡੀਆ ਗੱਠਜੋੜ ਦੀ ਸਰਕਾਰ ਬਣਨ ’ਤੇ ਕਿਸਾਨਾਂ ਦਾ ਸਾਰਾ ਕਰਜ਼ਾ ਕੀਤਾ ਜਾਵੇਗਾ ਮੁਆਫ਼
ਲੁਧਿਆਣਾ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ’ਤੇ ਹਨ। ਉਨ੍ਹਾਂ ਸਭ ਤੋਂ ਪਹਿਲਾਂ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਭਾਰਤ ਅੰਦਰ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣਦੀ ਹੈ ਤਾਂ ਸਭ ਤੋਂ ਪਹਿਲਾਂ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤੀ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਐਮਐਸਪੀ ਦੀ ਕਾਨੂੰਨੀ ਗਰੰਟੀ ਦੇਣ ਅਤੇ ਕਿਸਾਨਾਂ ਨੂੰ ਬੀਮੇ ਦਾ ਪੈਸਾ 30 ਦਿਨਾਂ ਦੇ ਅੰਦਰ ਅੰਦਰ ਦੇਣ ਦਾ ਐਲਾਨ ਵੀ ਕੀਤਾ। ਰਾਹੁਲ ਗਾਂਧੀ ਨੇ ਮੋਦੀ ਸਰਕਾਰ ਵੱਲੋਂ ਲਿਆਂਦੀ ਅਗਨੀਵੀਰ ਸਕੀਮ ਨੂੰ ਵੀ ਡਸਟਬਿਨ ’ਚ ਸੁੱਟਣ ਦਾ ਐਲਾਨ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਅਗਨੀਵੀਰ ਸਕੀਮ ਦੇਸ਼ ਅਤੇ ਭਾਰਤੀ ਫੌਜ ਲਈ ਅਪਮਾਨ ਵਾਲੀ ਗੱਲ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਹਿੰਦੁਸਤਾਨ ਦੇ ਗਰੀਬ ਪਰਿਵਾਰਾਂ ਦੀ ਇਕ ਲਿਸਟ ਬਣਾਈ ਜਾਵੇਗੀ ਅਤੇ ਗਰੀਬ ਪਰਿਵਾਰਾਂ ਦੀ ਸਭ ਤੋਂ ਵੱਡੀ ਮਹਿਲਾ ਦੇ ਖਾਤੇ ’ਚ ਹਰ ਮਹੀਨੇ 8500 ਰੁਪਏ ਭਾਵ ਹਰ ਸਾਲ 1 ਲੱਖ ਰੁਪਏ ਇੰਡੀਆ ਗੱਠਜੋੜ ਦੀ ਸਰਕਾਰ ਪਾਏਗੀ।

Check Also

ਸੁਖਬੀਰ ਬਾਦਲ ਨੂੰ  ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਹੋਈ ਹੋਰ ਤੇਜ਼

ਚੰਦੂਮਾਜਰਾ ਬੋਲੇ : ਸੁਖਬੀਰ ਬਾਦਲ ਦੀ ਅਗਵਾਈ ਨੂੰ ਪਸੰਦ ਨਹੀਂ ਕਰਦੇ ਲੋਕ ਚੰਡੀਗੜ੍ਹ/ਬਿਊਰੋ ਨਿਊਜ਼ : …