ਬਿਹਾਰ ’ਚ 80 ਬੱਚੇ ਜ਼ਿਆਦਾ ਗਰਮੀ ਕਾਰਨ ਹੋਏ ਬੇਹੋਸ਼
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ, ਹਰਿਆਣਾ, ਰਾਜਸਥਾਨ, ਉਤਰ ਪ੍ਰਦੇਸ਼ ਅਤੇ ਚੰਡੀਗੜ੍ਹ ਸਮੇਤ ਭਾਰਤ ਦੇ ਕਈ ਹੋਰ ਸੂਬਿਆਂ ਅੰਦਰ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਜਦਕਿ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ’ਚ ਅੱਜ ਬੁੱਧਵਾਰ ਨੂੰ ਤਾਪਮਾਨ 52. 3 ਡਿਗਰੀ ਤੱਕ ਚਲਾ ਗਿਆ। ਲਗਾਤਾਰ ਵਧਦੇ ਹੋਏ ਤਾਪਮਾਨ ਨੂੰ ਧਿਆਨ ਵਿਚ ਰੱਖਦੇ ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਨੇ ਮਜ਼ਦੂਰਾਂ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਛੁੱਟੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਵੀ ਕੇ ਸਕਸੈਨਾ ਨੇ ਇਹ ਵੀ ਹੁਕਮ ਦਿੱਤਾ ਹੈ ਕਿ ਕਿਸੇ ਵੀ ਮਜ਼ਦੂਰ ਦੀ ਤਨਖਾਹ ’ਚੋਂ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਰਾਜਸਥਾਨ ’ਚ ਵੀ ਤਾਪਮਾਨ 50 ਡਿਗਰੀ ਤੋਂ ਉਪਰ ਹੈ ਅਤੇ ਰਾਜਸਥਾਨ ਜ਼ਿਆਦਾ ਗਰਮੀ ਕਾਰਨ ਹੁਣ ਤੱਕ 50 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਬਿਹਾਰ ਵਿਚ ਵੀ ਤਾਪਮਾਨ 48 ਡਿਗਰੀ ਤੱਕ ਪਹੁੰਚਿਆ ਗਿਆ ਹੈ ਅਤੇ ਜ਼ਿਆਦਾ ਗਰਮੀ ਕਾਰਨ ਅੱਜ ਬੁੱਧਵਾਰ ਨੂੰ ਬਿਹਾਰ ਦੇ 8 ਜ਼ਿਲ੍ਹਿਆਂ ’ਚ 80 ਬੱਚੇ ਬੇਹੋਸ਼ ਹੋ ਗਏ। ਮੌਸਮ ਵਿਭਾਗ ਵੱਲੋਂ ਇਹ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਆਉਂਦੇ ਇਕ-ਦੋ ਦਿਨਾਂ ਤੱਕ ਗਰਮੀ ਤੋਂ ਕੋਈ ਰਾਹਤ ਮਿਲਣ ਵਾਲੀ ਨਹੀਂ।
Check Also
ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵਾਂਸ ਅਗਲੇ ਹਫ਼ਤੇ ਆਉਣਗੇ ਭਾਰਤ ਦੌਰੇ ’ਤੇ
ਉਪ ਰਾਸ਼ਟਰਪਤੀ ਪਰਿਵਾਰ ਸਮੇਤ ਜੈਪੁਰ ਅਤੇ ਆਗਰਾ ਵੀ ਜਾਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ਦੇ …