Breaking News
Home / ਕੈਨੇਡਾ / Front / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਪਾਰਟੀ ਨੂੰ ਦੱਸਿਆ ਭਿ੍ਰਸ਼ਟਾਚਾਰ ਦੀ ਮਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਪਾਰਟੀ ਨੂੰ ਦੱਸਿਆ ਭਿ੍ਰਸ਼ਟਾਚਾਰ ਦੀ ਮਾਂ

ਕਿਹਾ : ਕਾਂਗਰਸ ਨੇ ਭਿ੍ਰਸ਼ਟਾਚਾਰ ਕਰਕੇ ਦੇਸ਼ ਦੇ ਖਜ਼ਾਨੇ ਦਾ ਕੀਤਾ ਨੁਕਸਾਨ
ਹੁਸ਼ਿਆਰਪੁਰ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਸੱਤਵੇਂ ਅਤੇ ਆਖਰੀ ਗੇੜ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਸ਼ਿਆਰਪੁਰ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਅਤੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਸੁਭਾਸ਼ ਸ਼ਰਮਾ ਦੇ ਹੱਕ ਵਿਚ ਵੋਟ ਪਾਉਣ ਦੀ ਲੋਕਾਂ ਨੂੰ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ‘ਇੰਡੀਆ’ ਗੱਠਜੋੜ ’ਤੇ ਸਿਆਸੀ ਹਮਲਾ ਕਰਦੇ ਹੋਏ ਕਾਂਗਰਸ ਪਾਰਟੀ ਨੂੰ ਭਿ੍ਰਸ਼ਟਾਚਾਰ ਦੀ ਮਾਂ ਦੱਸਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਡਬਲ ਪੀਐਚਡੀ ਕੀਤੀ ਹੋਈ ਹੈ। ‘ਆਪ’ ’ਤੇ ਤੰਜ ਕਸਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹੁਣ ਕਾਂਗਰਸ ਪਾਰਟੀ ਦੇ ਨਾਲ ਇਕ ਕੱਟੜ ਇਮਾਨਦਾਰ ਪਾਰਟੀ ਵੀ ਜੁੜ ਗਈ ਹੈ। ਪੰਜਾਬ ਅੰਦਰ ਤਾਂ ਇਹ ਦੋਵੇਂ ਪਾਰਟੀਆਂ ਇਕ-ਦੂਜੇ ਦੇ ਖਿਲਾਫ਼ ਚੋਣ ਲੜ ਰਹੀਆਂ ਹਨ ਜਦਕਿ ਰਾਜਧਾਨੀ ਨਵੀਂ ਦਿੱਲੀ ’ਚ ਇਹ ਇਕੱਠੇ ਹੋ ਕੇ ਚੋਣ ਲੜ ਰਹੇ ਹਨ। ਮੋਦੀ ਨੇ ਕਿਹਾ ਕਿ ‘ਇੰਡੀਆ’ ਗੱਠਜੋੜ ਨੇ ਦੇਸ਼ ਦਾ ਕਾਫ਼ੀ ਨੁਕਸਾਨ ਕੀਤਾ ਹੈ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਦਾਅਵਾ ਕੀਤਾ ਕਿ ਭਾਜਪਾ ਕੇਂਦਰ ਵਿਚ ਪੂਰਨ ਬਹੁਮਤ ਨਾਲ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਹੈ। ਭਾਜਪਾ ਨੇ ਸਰਕਾਰ ਬਣਨ ਤੋਂ ਬਾਅਦ ਆਉਣ ਵਾਲੇ 125 ਦਿਨਾਂ ਦੇ ਲਈ ਰੋਡ ਮੈਪ ਵੀ ਤਿਆਰ ਕਰ ਲਿਆ ਹੈ।

Check Also

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ

ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ …