Breaking News
Home / ਕੈਨੇਡਾ / Front / ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਆਪ’ ਸਰਕਾਰ ’ਤੇ ਕੀਤੀ ਸਿਆਸੀ ਟਿੱਪਣੀ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਆਪ’ ਸਰਕਾਰ ’ਤੇ ਕੀਤੀ ਸਿਆਸੀ ਟਿੱਪਣੀ

ਕਿਹਾ : ‘ਆਪ’ ਆਗੂਆਂ ਦੀਆਂ ਫ਼ਿਲਮਾਂ ਨੇ ਪੰਜਾਬੀ ਕਲਾਕਾਰਾਂ ਦਾ ਕੀਤਾ ਨੁਕਸਾਨ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰੰਘ ਚੰਨੀ ਨੇ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਨਕੋਦਰ ਵਿਖੇ ਇਕ ਵੱਡੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਦੌਰਾਨ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਆਮ ਆਦਮੀ ਪਾਰਟੀ ’ਤੇ ਸਿਆਸੀ ਟਿੱਪਣੀ ਕੀਤੀ। ਚੰਨੀ ਨੇ ‘ਆਪ’ ਦੇ ਇਕ ਮੰਤਰੀ ਦੀ ਵਾਇਰਲ ਹੋਈ ਵੀਡੀਓ ਸਬੰਧੀ ਬੋਲਦਿਆਂ ਕਿਹਾ ਕਿ ‘ਆਪੂ’ ਆਗੂਆਂ ਦੀਆਂ ਫ਼ਿਲਮਾਂ ਨੇ ਪੰਜਾਬੀ ਕਲਾਕਾਰਾਂ ਦਾ ਬਹੁਤ ਜ਼ਿਆਦਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਕਲਾਕਾਰਾਂ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਕਿਉਂਕਿ ਉਨ੍ਹਾਂ ਦੀ ਫ਼ਿਲਮਾਂ ਰਿਲੀਜ਼ ਹੋਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਫ਼ਿਲਮ ਆ ਜਾਂਦੀ ਹੈ, ਜਿਸ ਦੇ ਚਲਦਿਆਂ ਪੰਜਾਬੀ ਕਲਾਕਾਰਾਂ ਦੀਆਂ ਫ਼ਿਲਮਾਂ ਫਲਾਪ ਹੋ ਜਾਂਦੀਆਂ ਹਨ। ਚੰਨੀ ਨੇ ਅੱਗੇ ਕਿਹਾ ਕਿ ‘ਆਪ’ ਆਗੂਆਂ ਨੇ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਤਾਂ ਪੂਰਾ ਨਹੀਂ ਕੀਤਾ ਗਿਆ ਪਰ ਹੁਣ ਇਹ ਮਹਿਲਾਵਾਂ ਨੂੰ 1100 ਰੁਪਏ ਦੇਣ ਦੀ ਗੱਲ ਕਰਨ ਲੱਗੇ ਹਨ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ

ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …