Breaking News
Home / ਕੈਨੇਡਾ / Front / ਚੋਣ ਪ੍ਰਚਾਰ ਦੇ ਆਖਰੀ ਦਿਨ ਰਾਹੁਲ ਗਾਂਧੀ, ਕੇਜਰੀਵਾਲ, ਨੱਢਾ ਅਤੇ ਯੋਗੀ ਨੇ ਪਾਰਟੀ ਉਮੀਦਵਾਰਾਂ ਲਈ ਮੰਗੀਆਂ ਵੋਟਾਂ

ਚੋਣ ਪ੍ਰਚਾਰ ਦੇ ਆਖਰੀ ਦਿਨ ਰਾਹੁਲ ਗਾਂਧੀ, ਕੇਜਰੀਵਾਲ, ਨੱਢਾ ਅਤੇ ਯੋਗੀ ਨੇ ਪਾਰਟੀ ਉਮੀਦਵਾਰਾਂ ਲਈ ਮੰਗੀਆਂ ਵੋਟਾਂ


ਕਾਂਗਰਸ, ‘ਆਪ’, ਅਕਾਲੀ ਦਲ ਅਤੇ ਭਾਜਪਾ ਨੇ ਜਿੱਤ ਲਾਇਆ ਅੱਡੀ ਚੋਟੀ ਦਾ ਜੋਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ’ਚ ਸੱਤਵੇਂ ਅਤੇ ਆਖਰੀ ਗੇੜ ਤਹਿਤ 1 ਜੂਨ ਨੂੰ ਵੋਟਾਂ ਪਾਈਆਂ ਜਾਣਗੀਆਂ। ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਪਾਰਟੀ ਦੇ ਦਿੱਗਜ਼ ਆਗੂਆਂ ਵੱਲੋਂ ਆਪਣੀ-ਆਪਣੀ ਪਾਰਟੀ ਦੇ ਉਮੀਦਵਾਰਾਂ ਲਈ ਵੋਟਾਂ ਮੰਗੀਆਂ ਗਈ। ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਅੱਜ ਭਾਜਪਾ ਦੇ ਕੌਮੀ ਦੇ ਪ੍ਰਧਾਨ ਜੇਪੀ ਨੱਢਾ ਅਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਨੂੰ ਭਾਜਪਾ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਉਥੇ ਹੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਵਿਜੇਇੰਦਰ ਸਿੰਗਲਾ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਭਾਰਤ ਦੇ ਨੌਜਵਾਨਾਂ ਨੂੰ 30 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਉਧਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿਚ ਇਕ ਰੋਡ ਸ਼ੋਅ ਕੀਤਾ ਗਿਆ। ਉਨ੍ਹਾਂ ਸੰਗਰੂਰ ਵਾਸੀਆਂ ਨੂੰ ਮੀਤ ਹੇਅਰ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਵੀ ਕੀਤੀ।

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਤੀ ਆਯੋਗ ਦੀ 9ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਕਿਹਾ : ਭਾਰਤ ਨੂੰ 2047 ਤੱਕ ਵਿਕਸਤ ਦੇਸ਼ ਬਣਾਉਣਾ ਹਰੇਕ ਭਾਰਤੀ ਦੀ ਦਿਲੀ ਇੱਛਾ ਨਵੀਂ …