Breaking News
Home / ਕੈਨੇਡਾ / Front / ਪੰਜਾਬ, ਹਿਮਾਚਲ ਤੇ ਚੰਡੀਗੜ੍ਹ ’ਚ ਚੋਣ ਪ੍ਰਚਾਰ ਹੋਇਆ ਬੰਦ

ਪੰਜਾਬ, ਹਿਮਾਚਲ ਤੇ ਚੰਡੀਗੜ੍ਹ ’ਚ ਚੋਣ ਪ੍ਰਚਾਰ ਹੋਇਆ ਬੰਦ

7ਵੇਂ ਤੇ ਆਖਰੀ ਗੇੜ ਦੀਆਂ ਵੋਟਾਂ 1 ਜੂਨ ਨੂੰ ਪੈਣਗੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਚੱਲ ਰਿਹਾ ਪ੍ਰਚਾਰ ਅੱਜ ਵੀਰਵਾਰ ਸ਼ਾਮੀਂ 6 ਵਜੇ ਬੰਦ ਹੋ ਗਿਆ ਹੈ। ਹੁਣ ਉਮੀਦਵਾਰ ਜਾਂ ਉਨ੍ਹਾਂ ਦੇ ਸਮਰਥਕ ਘਰ-ਘਰ ਜਾ ਕੇ ਵੋਟਾਂ ਮੰਗ ਸਕਣਗੇ, ਪਰ ਕੋਈ ਰੈਲੀ ਆਦਿ ਨਹੀਂ ਕਰ ਸਕਣਗੇ। ਪੰਜਾਬ, ਹਿਮਾਚਲ ਤੇ ਚੰਡੀਗੜ੍ਹ ਵਿਚ 7ਵੇਂ ਤੇ ਆਖਰੀ ਗੇੜ ਦੌਰਾਨ 1 ਜੂਨ ਨੂੰ ਵੋਟਾਂ ਪੈ ਜਾਣੀਆਂ ਹਨ ਅਤੇ ਇਸਦੇ ਨਾਲ ਭਾਰਤ ਭਰ ਵਿਚ ਲੋਕ ਸਭਾ ਚੋਣਾਂ ਦਾ ਕਾਰਜ ਵੀ ਮੁਕੰਮਲ ਹੋ ਜਾਵੇਗਾ। ਧਿਆਨ ਰਹੇ ਕਿ 7ਵੇਂ ਗੇੜ ਦੌਰਾਨ ਵੱਖ-ਵੱਖ ਸੂਬਿਆਂ ਦੀਆਂ 57 ਸੀਟਾਂ ’ਤੇ ਵੋਟਾਂ ਪੈਣੀਆਂ ਹਨ। ਇਸ ਤੋਂ ਬਾਅਦ ਇਨ੍ਹਾਂ ਸਾਰੀਆਂ 7 ਗੇੜਾਂ ਦੀਆਂ ਵੋਟਾਂ ਦੇ ਨਤੀਜੇ 4 ਜੂਨ ਨੂੰ ਆ ਜਾਣਗੇ। ਧਿਆਨ ਰਹੇ ਕਿ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੀਆਂ ਵੋਟਾਂ 19 ਅਪ੍ਰੈਲ ਨੂੰ ਪਈਆਂ ਸਨ। ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਵਿਚ ਚੋਣਾਂ ਨੂੰ ਲੈ ਕੇ ਕਿਸੇ ਵੀ ਵੋਟਰ ਨੂੰ ਪਰੇਸ਼ਾਨੀ ਨਾ ਹੋਵੇ, ਇਸ ਨੂੰ ਲੈ ਕੇ ਚੋਣ ਕਮਿਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸੁਰੱਖਿਆ ਦੇ ਵੀ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।

Check Also

ਸੰਸਦ ਮੈਂਬਰ ਰਾਜਾ ਵੜਿੰਗ ਨੇ ਲੋਕ ਸਭਾ ’ਚ ਉਠਾਇਆ ਨਸ਼ਿਆਂ ਦਾ ਮੁੱਦਾ

ਕਿਹਾ : ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ’ਚ ਵਧਿਆ ਨਸ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ …