Breaking News
Home / ਹਫ਼ਤਾਵਾਰੀ ਫੇਰੀ / ਗੁਰਮੀਤ ਰਾਮ ਰਹੀਮ ਡੇਰਾ ਮੈਨੇਜਰ ਰਣਜੀਤ ਕਤਲ ਮਾਮਲੇ ‘ਚ ਬਰੀ

ਗੁਰਮੀਤ ਰਾਮ ਰਹੀਮ ਡੇਰਾ ਮੈਨੇਜਰ ਰਣਜੀਤ ਕਤਲ ਮਾਮਲੇ ‘ਚ ਬਰੀ

ਹਾਈ ਕੋਰਟ ਨੇ ਸੀਬੀਆਈ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ
ਚੰਡੀਗੜ੍ਹ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਹੱਤਿਆ ਮਾਮਲੇ ‘ਚ ਹਾਈ ਕੋਰਟ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 5 ਹੋਰਨਾਂ ਨੂੰ ਬਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਮੰਗਲਵਾਰ ਨੂੰ ਸੀਬੀਆਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ। ਰਣਜੀਤ ਹੱਤਿਆ ਮਾਮਲਾ 22 ਸਾਲ ਪੁਰਾਣਾ ਹੈ ਅਤੇ ਇਸ ਮਾਮਲੇ 19 ਸਾਲ ਬਾਅਦ 2021 ਪੰਚਕੂਲਾ ਦੀ ਸੀਬੀਆਈ ਕੋਰਟ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੋ ਹੋਰਨਾਂ ਮਾਮਲਿਆਂ ‘ਚ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਹੈ ਅਤੇ ਇਸ ਮਾਮਲੇ ‘ਚ ਬਰੀ ਹੋਣ ਤੋਂ ਬਾਅਦ ਵੀ ਡੇਰਾ ਮੁਖੀ ਨੂੰ ਜੇਲ੍ਹ ‘ਚ ਹੀ ਰਹਿਣਾ ਪਵੇਗਾ। ਕਿਉਂਕਿ ਪੱਤਰਕਾਰ ਛੱਤਰਪਤੀ ਕਤਲ ਮਾਮਲੇ ‘ਚ ਡੇਰਾ ਮੁਖੀ ਨੂੰ ਉਮਰ ਕੈਦ ਅਤੇ ਸਾਧਵੀਆਂ ਨਾਲ ਯੌਨ ਸ਼ੋਸ਼ਣ ਦੇ ਦੋ ਮਾਮਲਿਆਂ ‘ਚ 10-10 ਸਾਲ ਦੀ ਸਜ਼ਾ ਸੁਣਾਈ ਹੋਈ ਹੈ।

 

Check Also

ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ

ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …