18.2 C
Toronto
Wednesday, September 23, 2026
spot_img
Homeਹਫ਼ਤਾਵਾਰੀ ਫੇਰੀਮੋਦੀ ਨੇ ਪ੍ਰਧਾਨ ਮੰਤਰੀ ਅਹੁਦੇ ਦੇ ਵੱਕਾਰ ਨੂੰ ਢਾਹ ਲਗਾਈ : ਡਾ....

ਮੋਦੀ ਨੇ ਪ੍ਰਧਾਨ ਮੰਤਰੀ ਅਹੁਦੇ ਦੇ ਵੱਕਾਰ ਨੂੰ ਢਾਹ ਲਗਾਈ : ਡਾ. ਮਨਮੋਹਨ ਸਿੰਘ

ਮੋਦੀ ਨੇ ਪ੍ਰਧਾਨ ਮੰਤਰੀ ਅਹੁਦੇ ਦੇ ਵੱਕਾਰ ਨੂੰ ਢਾਹ ਲਗਾਈ : ਡਾ. ਮਨਮੋਹਨ ਸਿੰਘਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਲੋਕ ਸਭਾ ਚੋਣਾਂ 2024 ਦੇ ਆਖਰੀ ਗੇੜ ਦੌਰਾਨ 1 ਜੂਨ ਨੂੰ ਪੰਜਾਬ ‘ਚ ਪੈਣ ਵਾਲੀਆਂ ਵੋਟਾਂ ਤੋਂ ਪਹਿਲਾਂ ਪੰਜਾਬ ਦੇ ਵੋਟਰਾਂ ਦੇ ਨਾਮ ਚਿੱਠੀ ਲਿਖੀ ਹੈ। ਡਾ. ਮਨਮੋਹਨ ਸਿੰਘ ਨੇ ਪੰਜਾਬ ਦੇ ਵੋਟਰਾਂ ਨੂੰ ਕਾਂਗਰਸ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਵਿਕਾਸ-ਮੁਖੀ ਤੇ ਅਗਾਂਹਵਧੂ ਭਵਿੱਖ ਨੂੰ ਯਕੀਨੀ ਬਣਾ ਸਕਦੀ ਹੈ, ਜਿੱਥੇ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਹੋਵੇਗੀ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਅਜਿਹੇ ਪਹਿਲੇ ਪ੍ਰਧਾਨ ਮੰਤਰੀ ਹਨ, ਜਿਨ੍ਹਾਂ ਨੇ ਪ੍ਰਧਾਨ ਮੰਤਰੀ ਅਹੁਦੇ ਦੇ ਵੱਕਾਰ ਨੂੰ ਢਾਹ ਲਗਾਈ।

RELATED ARTICLES
POPULAR POSTS