ਸੰਜੇ ਸਿੰਘ ਨੇ ਕਿਹਾ, ਹੋਰ ਵੀ ਕਈ ਸਾਫ ਸੁਥਰੇ ਅਕਸ਼ ਵਾਲੇ ਵਿਅਕਤੀ ਪਾਰਟੀ ‘ਚ ਸ਼ਾਮਲ ਹੋਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਅਰਜੁਨ ਐਵਾਰਡੀ ਬਾਸਕਟਬਾਲ ਖਿਡਾਰੀ ਸੱਜਣ ਸਿੰਘ ਚੀਮਾ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਦੇ ਪਾਰਟੀ ਵਿਚ ਸ਼ਾਮਲ ਹੋਣ ਮੌਕੇ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਸਿੰਘ, ਪੰਜਾਬ ਵਿਚ ਪਾਰਟੀ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਤੇ ਲੀਗਲ ਸੈੱਲ ਦੇ ਪ੍ਰਧਾਨ ਹਿੰਮਤ ਸਿੰਘ ਸ਼ੇਰਗਿੱਲ ਮੌਜੂਦ ਸਨ।
ਸੱਜਣ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਇਮਾਨਦਾਰੀ ਨਾਲ ਨੌਕਰੀ ਕੀਤੀ ਹੈ ਤੇ ਉਹ ਇਮਾਨਦਾਰੀ ਨਾਲ ਹੀ ਰਾਜਨੀਤੀ ਕਰਨਗੇ। ਉਨ੍ਹਾਂ ਕਿਹਾ ਕਿ ‘ਆਪ’ ਉਹ ਪਾਰਟੀ ਹੈ ਜਿਸ ਵਿਚ ਇਮਾਨਦਾਰੀ ਨਾਲ ਰਾਜਨੀਤੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਿਚ ਬਿਨਾਂ ਕਿਸੇ ਸ਼ਰਤ ਤੋਂ ਸ਼ਾਮਲ ਹੋਏ ਹਨ ਤੇ ਪਾਰਟੀ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਦੇਵੇਗੀ, ਉਹ ਉਸ ਨੂੰ ਨਿਭਾਉਣਗੇ। ਸੰਜੇ ਸਿੰਘ ਨੇ ਕਿਹਾ ਕਿ ਉਹ ਪਾਰਟੀ ਵਿਚ ਸਾਫ-ਸੁਥਰੇ ਲੋਕਾਂ ਨੂੰ ਲੈ ਰਹੇ ਹਨ ਤੇ ਕਿਸੇ ਵੀ ਭ੍ਰਿਸ਼ਟ ਵਿਅਕਤੀ ਲਈ ਪਾਰਟੀ ਵਿਚ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਕਈ ਸਾਫ ਸੁਥਰੇ ਚਿਹਰੇ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …