-2.9 C
Toronto
Friday, December 26, 2025
spot_img
Homeਹਫ਼ਤਾਵਾਰੀ ਫੇਰੀਵੋਟਾਂ ਤੋਂ ਪਹਿਲਾਂ ਪੰਜਾਬ 'ਚ ਚੋਣ ਰੈਲੀਆਂ ਦਾ ਆਇਆ ਹੜ੍ਹ

ਵੋਟਾਂ ਤੋਂ ਪਹਿਲਾਂ ਪੰਜਾਬ ‘ਚ ਚੋਣ ਰੈਲੀਆਂ ਦਾ ਆਇਆ ਹੜ੍ਹ

ਚੰਡੀਗੜ੍ਹ : ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ‘ਚ ਸੱਤਵੇਂ ਅਤੇ ਆਖਰੀ ਗੇੜ ਤਹਿਤ 1 ਜੂਨ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਚੋਣ ਪ੍ਰਚਾਰ ਦੇ ਆਖਰੀ ਦਿਨ ਵੀਰਵਾਰ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਦਿੱਗਜ਼ ਆਗੂਆਂ ਵੱਲੋਂ ਆਪਣੀ-ਆਪਣੀ ਪਾਰਟੀ ਦੇ ਉਮੀਦਵਾਰਾਂ ਲਈ ਵੋਟਾਂ ਮੰਗੀਆਂ ਗਈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਪੰਜਾਬ ਵਿਚ ਆਪਣੀ ਤੀਜੀ ਚੋਣ ਰੈਲੀ ਸੰਬੋਧਨ ਕੀਤਾ। ਵੀਰਵਾਰ ਨੂੰ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮਪ੍ਰਕਾਸ਼ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਭਾਜਪਾ ਉਮੀਦਵਾਰਾਂ ਲਈ ਵੋਟਾਂ ਮੰਗੀਆਂ। ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਭਾਜਪਾ ਦੇ ਕੌਮੀ ਦੇ ਪ੍ਰਧਾਨ ਜੇਪੀ ਨੱਢਾ ਅਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਨੂੰ ਭਾਜਪਾ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਉਥੇ ਹੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਵਿਜੇਇੰਦਰ ਸਿੰਗਲਾ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਭਾਰਤ ਦੇ ਨੌਜਵਾਨਾਂ ਨੂੰ 30 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਉਧਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿਚ ਇਕ ਰੋਡ ਸ਼ੋਅ ਕੀਤਾ ਗਿਆ। ਉਨ੍ਹਾਂ ਸੰਗਰੂਰ ਵਾਸੀਆਂ ਨੂੰ ਮੀਤ ਹੇਅਰ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਵੀ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਜ਼ੋਰ-ਸ਼ੋਰ ਨਾਲ ਪ੍ਰਚਾਰ ਕੀਤਾ ਗਿਆ। ਸੁਖਬੀਰ ਨੇ ਕਿਹਾ ਕਿ ਕੁੱਝ ਤਾਕਤਾਂ ਪੰਜਾਬ ਦਾ ਮੁੜ ਤੋਂ ਮਾਹੌਲ ਕਰਨਾ ਚਾਹੁੰਦੀਆਂ ਹਨ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਇਸ ਤਰ੍ਹਾਂ ਹੋਣ ਨਹੀਂ ਦੇਵੇਗਾ।

 

RELATED ARTICLES
POPULAR POSTS