Breaking News
Home / ਭਾਰਤ / ਆਜ਼ਾਦ ਤੇ ਨਿਰਪੱਖ ਚੋਣਾਂ ਹੋਈਆਂ ਤਾਂ ਸੱਤਾ ਤੋਂ ਬਾਹਰ ਹੋਵੇਗੀ ਭਾਜਪਾ : ਮਾਇਆਵਤੀ

ਆਜ਼ਾਦ ਤੇ ਨਿਰਪੱਖ ਚੋਣਾਂ ਹੋਈਆਂ ਤਾਂ ਸੱਤਾ ਤੋਂ ਬਾਹਰ ਹੋਵੇਗੀ ਭਾਜਪਾ : ਮਾਇਆਵਤੀ

ਕਿਹਾ : ਹਿੰਦੂਤਵ ਦੀ ਆੜ ਹੇਠ ਘੱਟ ਗਿਣਤੀਆਂ ਖਿਲਾਫ ਅੱਤਿਆਚਾਰ ਸਿਖਰ ‘ਤੇ
ਗੋਰਖਪੁਰ (ਯੂਪੀ)/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ (ਬਸਪਾ) ਪ੍ਰਧਾਨ ਮਾਇਆਵਤੀ ਨੇ ਦਾਅਵਾ ਕੀਤਾ ਕਿ ਜੇ ਲੋਕ ਸਭਾ ਚੋਣਾਂ ਆਜ਼ਾਦ ਅਤੇ ਨਿਰਪੱਖ ਹੁੰਦੀਆਂ ਹਨ ਤਾਂ ਭਾਜਪਾ ਅਤੇ ਉਨ÷ ਾਂ ਦੇ ਸਹਿਯੋਗੀ ਸੱਤਾ ਤੋਂ ਬਾਹਰ ਹੋ ਜਾਣਗੇ। ਉਨ÷ ਾਂ ਕਿਹਾ ਕਿ ਲੋਕ ਗ਼ਲਤ ਨੀਤੀਆਂ ਕਾਰਨ ਭਾਜਪਾ ਅਤੇ ਕਾਂਗਰਸ ਨੂੰ ਛੱਡ ਰਹੇ ਹਨ। ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਗੋਰਖਪੁਰ ਸੰਸਦੀ ਹਲਕੇ ਤੋਂ ਬਸਪਾ ਉਮੀਦਵਾਰ ਜਾਵੇਦ ਸਿਮਨਾਨੀ ਦੇ ਸਮਰਥਨ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ÷ ਾਂ ਆਰੋਪ ਲਾਇਆ ਕਿ ਭਾਜਪਾ ਵੀ ਕਾਂਗਰਸ ਵਾਂਗ ਗ਼ਲਤ ਨੀਤੀਆਂ ‘ਤੇ ਚੱਲ ਰਹੀ ਹੈ। ਉਨ÷ ਾਂ ਭਰੋਸਾ ਜਤਾਇਆ ਕਿ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਦੀਆਂ ਜਾਤਵਾਦੀ, ਪੂੰਜੀਵਾਦੀ ਅਤੇ ਫਿਰਕੂ ਨੀਤੀਆਂ ਕਾਰਨ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਸੱਤਾ ਬਰਕਰਾਰ ਨਹੀਂ ਰੱਖ ਸਕੇਗਾ, ਸ਼ਰਤ ਹੈ ਕਿ ਚੋਣਾਂ ਨਿਰਪੱਖ ਹੋਣ ਅਤੇ ਵੋਟਿੰਗ ਮਸ਼ੀਨਾਂ ਨਾਲ ਕੋਈ ਛੇੜ-ਛਾੜ ਨਾ ਕੀਤੀ ਜਾਵੇ। ਬਸਪਾ ਮੁਖੀ ਨੇ ਕਿਹਾ, ”ਹਿੰਦੂਤਵ ਦੀ ਆੜ ਹੇਠ ਘੱਟ ਗਿਣਤੀਆਂ ਖਿਲਾਫ ਅੱਤਿਆਚਾਰ ਸਿਖਰ ‘ਤੇ ਹਨ। ਇਸ ਦੇ ਨਾਲ ਹੀ ਉੱਚ ਜਾਤੀ ਦੇ ਗ਼ਰੀਬ ਲੋਕਾਂ ਦੀ ਹਾਲਤ ਵੀ ਬਹੁਤੀ ਚੰਗੀ ਨਹੀਂ ਹੈ। ਖਾਸ ਕਰ ਬ੍ਰਾਹਮਣ ਭਾਈਚਾਰੇ ਨੂੰ ਪੂਰੇ ਸੂਬੇ ਵਿੱਚ ਵੱਡੇ ਪੱਧਰ ‘ਤੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।” ਉਨ÷ ਾਂ ਕਿਹਾ, ”ਭਾਜਪਾ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਦੇਸ਼ ਦੀ ਅਰਥਵਿਵਸਥਾ ਬੁਰੀ ਤਰ÷ ਾਂ ਪ੍ਰਭਾਵਿਤ ਹੋ ਰਹੀ ਹੈ। ਗ਼ਰੀਬੀ, ਬੇਰੁਜ਼ਗਾਰੀ ਅਤੇ ਮਹਿੰਗਾਈ ਲਗਾਤਾਰ ਵਧ ਰਹੀ ਹੈ, ਜਦੋਂਕਿ ਭ੍ਰਿਸ਼ਟਾਚਾਰ ਖ਼ਤਮ ਨਹੀਂ ਹੋਇਆ।” ਮਾਇਆਵਤੀ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਬਸਪਾ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਸਮਾਜ ਦੀ ਭਲਾਈ ਨੂੰ ਯਕੀਨੀ ਬਣਾਏਗੀ।

 

Check Also

ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …