Breaking News
Home / ਕੈਨੇਡਾ / ਆਮ ਆਦਮੀ ਪਾਰਟੀ ਦੇ ਸਮਰਥਨ ‘ਚ ‘ਚਲੋ ਪੰਜਾਬ’ ਮੁਹਿੰਮ ਤਹਿਤ ਕੈਨੇਡਾ ਤੋਂ ਆਏ ਐਨ ਆਰ ਆਈਜ਼

ਆਮ ਆਦਮੀ ਪਾਰਟੀ ਦੇ ਸਮਰਥਨ ‘ਚ ‘ਚਲੋ ਪੰਜਾਬ’ ਮੁਹਿੰਮ ਤਹਿਤ ਕੈਨੇਡਾ ਤੋਂ ਆਏ ਐਨ ਆਰ ਆਈਜ਼

logo-2-1-300x105-3-300x105ਸੁਖਬੀਰ ਬਾਦਲ ਨੇ ਸਾਰੇ ਐਨਆਰਆਈ ਭਾਈਚਾਰੇ ਨੂੰ ਅੱਤਵਾਦੀ ਦੱਸ ਕੇ ਉਨ੍ਹਾਂ ਦਾ ਅਪਮਾਨ ਕੀਤਾ : ਸੰਜੇ ਸਿੰਘ
ਸੁਖਬੀਰ ਬਾਦਲ ਦੀ ਟਿੱਪਣੀ ਘਟੀਆ ਦਰਜੇ ਦੀ ਅਤੇ ਬੌਖਲਾਹਟ ਦਾ ਪ੍ਰਤੀਕ : ਕੰਵਰ ਸੰਧੂ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਜੇ ਸਿੰਘ ਅਤੇ ਸੀਨੀਅਰ ਆਗੂ ਕੰਵਰ ਸੰਧੂ ਨੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਉਸ ਟਿੱਪਣੀ ਦੀ ਸਖਤ ਅਲੋਚਨਾ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਪੂਰੇ ਐਨਆਰਆਈ ਭਾਈਚਾਰੇ ਨੂੰ ਅੱਤਵਾਦੀ ਦੱਸਿਆ ਅਤੇ ਆਮ ਆਦਮੀ ਪਾਰਟੀ ਉਤੇ ਕੱਟੜਵਾਦੀਆਂ ਤੋਂ ਫੰਡ ਲੈਣ ਦਾ ਦੋਸ਼ ਲਗਾਇਆ।
ਕੈਨੇਡਾ ਤੋਂ ਪੰਜਾਬ ਵਿੱਚ ਪ੍ਰਚਾਰ ਲਈ ਪਹੁੰਚੇ ਪਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣਾ ਦਿਮਾਗੀ ਸੰਤੁਲਨ ਗੁਆ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਸਮਰਥਨ ਦੇ ਰਹੇ ਪਰਵਾਸੀ ਭਾਰਤੀਆਂ ਬਾਰੇ ਉਨ੍ਹਾਂ ਦੀ ਬੋਲੀ ਬੇਬੁਨਿਆਦ ਹੈ ਅਤੇ ਉਨ੍ਹਾਂ ਨੇ ਪਰਵਾਸੀ ਪੰਜਾਬੀਆਂ ਦਾ ਵੱਡਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਦੇ ਪਰਵਾਸੀਆਂ ਨੇ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਆਮ ਆਦਮੀ ਪਾਰਟੀ ਨੂੰ ਮਾਨਸਿਕ ਅਤੇ ਵਿੱਤੀ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੋਸ਼ ਲਗਾ ਰਹੇ ਹਨ ਕਿ ਆਮ ਆਦਮੀ ਪਾਰਟੀ ਅੱਤਵਾਦੀਆਂ ਕੋਲੋਂ ਫੰਡ ਲੈ ਰਹੀ ਹੈ।
ਸੰਜੇ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਪੰਜਾਬ ਵਿੱਚ 100 ਤੋਂ ਜ਼ਿਆਦਾ ਸੀਟਾਂ ਉਤੇ ਜਿੱਤ ਹਾਸਿਲ ਕਰੇਗੀ ਅਤੇ ਦੋਵੇਂ ਬਾਦਲ ਲੰਬੀ ਅਤੇ ਜਲਾਲਾਬਾਦ ਤੋਂ ਵੱਡੇ ਫਰਕ ਨਾਲ ਹਾਰਨਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੰਬੀ ਤੋਂ ਚੋਣ ਲੜ ਕੇ ਪੰਜਾਬ ਦੇ ਲੋਕਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਪ੍ਰਕਾਸ਼ ਸਿੰਘ ਬਾਦਲ ਨੂੰ ਜਿਤਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੂੰ ਐਨਾ ਹੀ ਭਰੋਸਾ ਹੈ ਤਾਂ ਉਹ ਦੋ ਸੀਟਾਂ ਉਤੇ ਚੋਣ ਕਿਓਂ ਲੜ ਰਹੇ ਹਨ, ਸਿਰਫ ਲੰਬੀ ਤੋਂ ਹੀ ਚੋਣ ਕਿਓਂ ਨਹੀਂ ਲੜਦੇ।
ਇਸ ਮੌਕੇ ਸੰਜੇ ਸਿੰਘ ਨਾਲ ਮੌਜੂਦ ਕੰਵਰ ਸੰਧੂ ਨੇ ਪਰਵਾਸੀ ਭਾਰਤੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਟਿੱਪਣੀ ਹੱਦ ਦਰਜੇ ਦੀ ਘਟੀਆ ਹੈ ਅਤੇ ਇਸ ਤੋਂ ਉਸਦੀ ਬੌਖਲਾਹਟ ਝਲਕਦੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀ ਚਾਹੁੰਦੇ ਹਨ ਕਿ ਪੰਜਾਬ ਵਿੱਚ ਵਸਦੇ ਲੋਕ ਨੂੰ ਅਜਿਹੀਆਂ ਸਹੂਲਤਾਂ ਮਿਲਣ ਜਿਵੇਂ ਵਿਦੇਸ਼ਾਂ ਵਿੱਚ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਨੇ ਚੰਗੀਆਂ ਸਰਕਾਰਾਂ ਅਤੇ ਸਖਤ ਮਿਹਨਤ ਕਾਰਨ ਉਥੇ ਬਹੁਤ ਵੱਡੀਆਂ ਮੱਲਾਂ ਮਾਰੀਆਂ ਹਨ ਅਤੇ ਉਹ ਅੱਤਵਾਦੀ ਬਣਨ ਬਾਰੇ ਕਿਵੇਂ ਸੋਚ ਸਕਦੇ ਹਨ। ਕੰਵਰ ਸੰਧੂ ਨੇ ਕਿਹਾ ਕਿ ਬਾਦਲ ਪਰਿਵਾਰ ਕੋਲੋਂ ਐਨਆਰਆਈ ਭਾਈਚਾਰੇ ਦੀ ਬੇਇਜ਼ਤੀ ਦਾ ਬਦਲਾ ਪੰਜਾਬ ਦੇ ਲੋਕ ਬਾਦਲਾਂ ਨੂੰ ਹਰਾ ਕੇ ਲੈਣਗੇ। ਸੰਧੂ ਨੇ ਕਿਹਾ ਕਿ ਐਨਆਰਆਈ ਭਾਈਚਾਰਾ ਪੰਜਾਬ ਦੇ ਅਰਥਚਾਰੇ ਦੀ ਰੀੜ ਦੀ ਹੱਡੀ ਹੈ ਅਤੇ ਆਪਣੀ ਮਾਤ ਭੂਮੀ ਦੇ ਵਿਕਾਸ ਲਈ ਬਰਾਬਰ ਦਾ ਹਿੱਸੇਦਾਰ ਹੈ। ਉਨ੍ਹਾਂ ਨੇ ਐਨਆਰਆਈ ਭਾਈਚਾਰੇ ਦਾ ਬਿਨਾ ਕਿਸੇ ਸ਼ਰਤ ਤੋਂ ਸਮਰਥਨ ਦੇਣ ਲਈ ਧੰਨਵਾਦ ਕੀਤਾ।
ਐਨਆਰਆਈ ਭਾਈਚਾਰੇ ਨੂੰ ਪੰਜਾਬ ਲਿਆਉਣ ਲਈ ਜੋਰ ਲਗਾਉਣ ਵਾਲੇ ਜਸਕਿਰਤ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਦੀਆਂ ਟਿੱਪਣੀਆਂ ਕਾਰਨ ਐਨਆਰਆਈ ਭਾਈਚਾਰੇ ਦੇ ਮਨਾਂ ਨੂੰ ਬਹੁਤ ਠੇਸ ਪਹੁੰਚੀ ਹੈ।

Check Also

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ

‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …