Breaking News
Home / ਜੀ.ਟੀ.ਏ. ਨਿਊਜ਼ / ਬੈਂਕ ਆਫ਼ ਮਾਂਟਰੀਅਲ ਨੇ ਆਪਣੇ ਗ੍ਰਾਹਕਾਂ ਕੋਲੋਂ ਮੰਗੀ ਮੁਆਫ਼ੀ

ਬੈਂਕ ਆਫ਼ ਮਾਂਟਰੀਅਲ ਨੇ ਆਪਣੇ ਗ੍ਰਾਹਕਾਂ ਕੋਲੋਂ ਮੰਗੀ ਮੁਆਫ਼ੀ

ਓਟਵਾ/ਬਿਊਰੋ ਨਿਊਜ਼ : ਬੈਂਕ ਆਫ ਮਾਂਟਰੀਅਲ ਦਾ ਕਹਿਣਾ ਹੈ ਕਿ ਕੰ ਵਿਚ ਰੁਕਵਾਟ ਅਤੇ ਗਾਹਕਾਂ ਦੀਆਂ ਰਿਪੋਰਟਾਂ ਤੋਂ ਬਾਅਦ ਉਸਦੀ ਤਕਨੀਕੀ ਟੀਮ ਜਾਂਚ ਕਰ ਰਹੀ ਹੈ।
ਸ਼ੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਵੀਰਵਾਰ ਨੂੰ ਇੱਕ ਪੋਸਟ ਵਿੱਚ ਬੈਂਕ ਆਫ਼ ਮਾਂਟਰੀਅਲ ਨੇ ਬਹੁਤ ਸਾਰੇ ਗਾਹਕਾਂ ਲਈ ਆਨਲਾਈਨ ਬੈਂਕਿੰਗ ਬੰਦ ਹੋਣ ਦੀਆਂ ਸ਼ਿਕਾਇਤਾਂ ਦਾ ਜਵਾਬ ਦਿੰਦੇ ਹੋਏ, ਅਸੁਵਿਧਾ ਲਈ ਮੁਆਫੀ ਮੰਗੀ ਅਤੇ ਕਿਹਾ ਕਿ ਗ੍ਰਾਹਕਾਂ ਨੂੰ ਆਈਆਂ ਪ੍ਰੇਸ਼ਾਨੀਆਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਤਾਂ ਅੱਗੇ ਤੋਂ ਗ੍ਰਾਹਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇਗਾ।
ਬੈਂਕ ਦੀ ਵੈੱਬਸਾਈਟ ਅਤੇ ਮੋਬਾਈਲ ਬੈਂਕਿੰਗ ਐਪ ਦੀ ਵਰਤੋਂ ਕਰਨ ਵਾਲੇ ਕੈਨੇਡਾ ਅਤੇ ਅਮਰੀਕਾ ਦੇ ਗਾਹਕਾਂ ਪ੍ਰਭਾਵਿਤ ਹੋਏ ਹਨ।

Check Also

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ

ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …