Breaking News
Home / ਜੀ.ਟੀ.ਏ. ਨਿਊਜ਼ / ਸਰੀ ਵਿਚ ਪੰਜਾਬੀ ਕੁੜੀ ਦੀ ਭੇਦਭਰੇ ਹਾਲਾਤ ‘ਚ ਮੌਤ

ਸਰੀ ਵਿਚ ਪੰਜਾਬੀ ਕੁੜੀ ਦੀ ਭੇਦਭਰੇ ਹਾਲਾਤ ‘ਚ ਮੌਤ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬਣ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਪੰਜਾਬਣ ਦੀ ਪਛਾਣ ਸਿਮਰਨ ਕੌਰ ਖੱਟੜਾ ਵਜੋਂ ਹੋਈ ਹੈ, ਜੋ ਕਿ ਸਰੀ ਦੀ ਰਹਿਣ ਵਾਲੀ ਸੀ। ਦੱਸਿਆ ਜਾ ਰਿਹਾ ਹੈ ਕਿ ਸਿਮਰਨ ਕੌਰ ਇੱਕ ਮਹੀਨਾ ਪਹਿਲਾਂ ਲਾਪਤਾ ਹੋ ਗਈ ਸੀ। ਜਿਸ ਤੋਂ ਬਾਅਦ ਉਸਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਕੈਨੇਡਾ ਦੀ ਪੁਲਿਸ ਵੱਲੋਂ ਮੌਤ ਦੀ ਪੁਸ਼ਟੀ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਸਿਮਰਨ ਕੌਰ ਨੂੰ ਆਖਰੀ ਵਾਰ 27 ਅਪ੍ਰੈਲ ਨੂੰ ਬੱਸ ਵਿੱਚ ਸਫ਼ਰ ਕਰਦੇ ਹੋਏ ਦੇਖਿਆ ਗਿਆ ਸੀ। ਜਿਸ ਤੋਂ ਬਾਅਦ ਉਸਦਾ ਕੋਈ ਅਤਾ-ਪਤਾ ਨਹੀਂ ਮਿਲਿਆ। 19 ਮਈ ਨੂੰ ਕੈਨੇਡਾ ਦੇ ਫਰੇਜ਼ਰ ਦਰਿਆ ਵੋਚਨ ਵਿਚੋਂ ਸਿਮਰਨ ਦੀ ਮ੍ਰਿਤਕ ਦੇਹ ਬਰਾਮਦ ਕੀਤੀ ਗਈ। ਸਿਮਰਨ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਹਾਲੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ, ਪਰ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਹੈ।
ਜ਼ਿਕਰਯੋਗ ਹੈ ਕਿ ਪਰਿਵਾਰ ਵੱਲੋਂ ਸਿਮਰਨ ਦੀ ਭਾਲ ਲਈ 10 ਹਜ਼ਾਰ ਡਾਲਰ ਦੇ ਇਨਾਮ ਦਾ ਐਲਾਨ ਵੀ ਕੀਤਾ ਗਿਆ ਸੀ ਤੇ ਜਨਤਕ ਥਾਵਾਂ ‘ਤੇ ਸਿਮਰਨ ਦੇ ਪੋਸਟਰ ਵੀ ਲਗਾਏ ਸਨ। ਜਿਸ ਤੋਂ ਬਾਅਦ ਉਸਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ। ਪਰ 19 ਸਾਲਾਂ ਸਿਮਰਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਮਗਰੋਂ ਦੇਹ ਮਿਲੀ ਹੈ। ਪੁਲਿਸ ਵੱਲੋਂ ਖੰਗਾਲ ਜਾ ਰਹੇ ਹਨ ਤੇ ਲੋਕਾਂ ਕੋਲੋਂ ਇਸ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

Check Also

ਸ੍ਰੀ ਕਰਤਾਰਪੁਰ ਸਾਹਿਬ ‘ਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਤ

ਲਹਿੰਦੇ ਪੰਜਾਬ ਦੇ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਬੁੱਤ ਦਾ ਉਦਘਾਟਨ ਲਾਹੌਰ/ਬਿਊਰੋ …