Breaking News
Home / ਪੰਜਾਬ / ਜੰਮੂ ‘ਚ ਬੱਸ 150 ਫੁੱਟ ਡੂੰਘੀ ਖੱਡ ‘ਚ ਡਿੱਗੀ

ਜੰਮੂ ‘ਚ ਬੱਸ 150 ਫੁੱਟ ਡੂੰਘੀ ਖੱਡ ‘ਚ ਡਿੱਗੀ

15 ਵਿਅਕਤੀਆਂ ਦੀ ਮੌਤ
ਜੰਮੂ/ਬਿਊਰੋ ਨਿਊਜ਼ : ਜੰਮੂ ਦੇ ਅਖਨੂਰ ਵਿਚ ਵੀਰਵਾਰ ਨੂੰ ਦੁਪਹਿਰ ਵੇਲੇ ਤੀਰਥ ਯਾਤਰੀਆਂ ਨੂੰ ਲਿਜਾ ਰਹੀ ਇਕ ਬੱਸ 150 ਫੁੱਟ ਡੂੰਘੀ ਖੱਡ ਵਿਚ ਜਾ ਡਿੱਗੀ।
ਇਸ ਭਿਆਨਕ ਹਾਦਸੇ ਵਿਚ 15 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਕਈ ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਹਾਦਸੇ ਵਿਚ ਮੌਤਾਂ ਦੀ ਗਿਣਤੀ ਵਧਣ ਦਾ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਇਹ ਹਾਦਸਾ ਜੰਮੂ-ਪੁੰਛ ਰਾਜ ਮਾਰਗ ‘ਤੇ ਵਾਪਰਿਆ ਹੈ।
ਪੁਲਿਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਇਸ ਬੱਸ ਵਿਚ ਉਤਰ ਪ੍ਰਦੇਸ਼ ਦੇ ਹਾਥਰਸ ਇਲਾਕੇ ਦੇ ਕਰੀਬ 60 ਵਿਅਕਤੀ ਸਵਾਰ ਸਨ, ਜੋ ਕਿਸੇ ਧਾਰਮਿਕ ਸਥਾਨ ‘ਤੇ ਜਾ ਰਹੇ ਸਨ। ਇਸ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।

Check Also

ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ

ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …