Breaking News
Home / ਪੰਜਾਬ / ਸਿਕੰਦਰ ਸਿੰਘ ਮਲੂਕਾ ਨੇ ਵੋਟਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੀਆਂ ਤਾਰੀਫ਼ਾਂ ਦੇ ਪੁਲ ਬੰਨ੍ਹੇ

ਸਿਕੰਦਰ ਸਿੰਘ ਮਲੂਕਾ ਨੇ ਵੋਟਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੀਆਂ ਤਾਰੀਫ਼ਾਂ ਦੇ ਪੁਲ ਬੰਨ੍ਹੇ

ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਾਂ ਤੋਂ ਐਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਅਚਾਨਕ ਪ੍ਰਗਟ ਹੋ ਗਏ ਹਨ।
ਮਲੂਕਾ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਹਨ ਅਤੇ 9 ਅਪਰੈਲ ਨੂੰ ਆਪਣੀ ਨੂੰਹ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਚੋਣ ਮੁਹਿੰਮ ਤੋਂ ਦੂਰੀ ਬਣਾ ਲਈ ਸੀ ਹਾਲਾਂਕਿ ਉਹ ਅਪਰੈਲ ਦੇ ਪਹਿਲੇ ਹਫ਼ਤੇ ਤੱਕ ਉਮੀਦਵਾਰ ਹਰਸਿਮਰਤ ਕੌਰ ਬਾਦਲ ਲਈ ਚੋਣ ਪ੍ਰਚਾਰ ਕਰ ਰਹੇ ਸਨ ਪਰ ਬਾਅਦ ਵਿੱਚ ਉਨ੍ਹਾਂ ਨਾ ਤਾਂ ਅਕਾਲੀ ਦਲ ਅਤੇ ਨਾ ਹੀ ਭਾਜਪਾ ਲਈ ਪ੍ਰਚਾਰ ਕੀਤਾ। ਹੁਣ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਾਰੀਫ਼ਾਂ ਦੇ ਪੁਲ ਬੰਨ੍ਹੇ ਹਨ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਸਿੱਖ ਕੌਮ ਦੀਆਂ ਕੁਰਬਾਨੀਆਂ ਨੂੰ ਉਜਾਗਰ ਕਰਦਾ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ ਜਿਸ ਵਿੱਚ ਉਨ੍ਹਾਂ ਨਰਿੰਦਰ ਮੋਦੀ ਵੱਲੋਂ ਸਿੱਖ ਭਾਈਚਾਰੇ ਲਈ ਵੱਡੇ ਪੱਧਰ ‘ਤੇ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ ਹੈ। ਮਲੂਕਾ ਦਾ ਇਹ ਬਿਆਨ ਇਸ ਲਈ ਵੀ ਅਹਿਮ ਹੈ ਕਿਉਂਕਿ ਉਨ੍ਹਾਂ ਦੀ ਨੂੰਹ ਪਰਮਪਾਲ ਕੌਰ ਸਿੱਧੂ ਭਾਜਪਾ ਦੀ ਟਿਕਟ ‘ਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਕੌਮ ਲਈ ਬਹੁਤ ਕੁਝ ਕੀਤਾ ਹੈ ਅਤੇ ਉਨ੍ਹਾਂ ਦੀ ਕਦਰ ਕਰਨੀ ਚਾਹੀਦੀ ਹੈ।

 

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …