Breaking News
Home / ਕੈਨੇਡਾ / Front / ਪੰਜਾਬ, ਹਿਮਾਚਲ ਤੇ ਚੰਡੀਗੜ੍ਹ ’ਚ ਵੋਟਾਂ ਭਲਕੇ 1 ਜੂਨ ਨੂੰ

ਪੰਜਾਬ, ਹਿਮਾਚਲ ਤੇ ਚੰਡੀਗੜ੍ਹ ’ਚ ਵੋਟਾਂ ਭਲਕੇ 1 ਜੂਨ ਨੂੰ

ਸੁਰੱਖਿਆ ਦੇ ਕੀਤੇ ਗਏ ਸਖਤ ਪ੍ਰਬੰਧ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿਚ ਲੋਕ ਸਭਾ ਦੇ 7ਵੇਂ ਤੇ ਆਖਰੀ ਗੇੜ ਦੌਰਾਨ ਵੋਟਾਂ ਭਲਕੇ 1 ਜੂਨ ਦਿਨ ਸ਼ਨੀਵਾਰ ਨੂੰ ਪੈਣਗੀਆਂ। ਇਸ ਨੂੰ ਲੈ ਕੇ ਸੁਰੱਖਿਆ ਦੇ ਵੀ ਸਖਤ ਇੰਤਜ਼ਾਮ ਕੀਤੇ ਗਏ ਹਨ। ਇਸਦੇ ਚੱਲਦਿਆਂ ਲੰਘੇ ਕੱਲ੍ਹ ਸ਼ਾਮੀਂ 6 ਵਜੇ ਚੋਣ ਪ੍ਰਚਾਰ ਵੀ ਬੰਦ ਹੋ ਗਿਆ ਸੀ ਅਤੇ ਹੁਣ ਉਮੀਦਵਾਰ ਜਾਂ ਉਨ੍ਹਾਂ ਦੇ ਸਮਰਥਕ ਘਰ-ਘਰ ਜਾ ਕੇ ਵੋਟਾਂ ਮੰਗ ਰਹੇ ਹਨ। ਧਿਆਨ ਰਹੇ ਕਿ 7ਵੇਂ ਗੇੜ ਦੌਰਾਨ ਵੱਖ-ਵੱਖ ਸੂਬਿਆਂ ਦੀਆਂ 57 ਸੀਟਾਂ ’ਤੇ ਵੋਟਾਂ ਪੈਣੀਆਂ ਹਨ। ਇਸ ਤੋਂ ਬਾਅਦ ਇਨ੍ਹਾਂ ਸਾਰੀਆਂ 7 ਗੇੜਾਂ ਦੀਆਂ ਵੋਟਾਂ ਦੇ ਨਤੀਜੇ 4 ਜੂਨ ਦਿਨ ਮੰਗਲਵਾਰ ਨੂੰ ਐਲਾਨੇ ਜਾਣਗੇ। ਧਿਆਨ ਰਹੇ ਕਿ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੀਆਂ ਵੋਟਾਂ 19 ਅਪ੍ਰੈਲ ਨੂੰ ਪਈਆਂ ਸਨ। ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਵਿਚ ਚੋਣਾਂ ਨੂੰ ਲੈ ਕੇ ਕਿਸੇ ਵੀ ਵੋਟਰ ਨੂੰ ਪਰੇਸ਼ਾਨੀ ਨਾ ਹੋਵੇ, ਇਸ ਨੂੰ ਲੈ ਕੇ ਚੋਣ ਕਮਿਸ਼ਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

Check Also

ਬੀਬੀ ਜਗੀਰ ਕੌਰ ਨੂੰ ਧੀ ਦੇ ਕਤਲ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਭੇਜਿਆ ਨੋਟਿਸ

  ਅੰਮਿ੍ਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਧੀ ਦੇ …