Breaking News
Home / ਕੈਨੇਡਾ / Front / ਪੰਜਾਬ ’ਚ ਇਸ ਵਾਰ 70 ਫੀਸਦੀ ਵੋਟਿੰਗ ਦਾ ਟੀਚਾ : ਸਿਬਿਨ ਸੀ

ਪੰਜਾਬ ’ਚ ਇਸ ਵਾਰ 70 ਫੀਸਦੀ ਵੋਟਿੰਗ ਦਾ ਟੀਚਾ : ਸਿਬਿਨ ਸੀ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਭਲਕੇ 1 ਜੂਨ ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਲਈ ਚੋਣ ਕਮਿਸ਼ਨ ਨੇ ਪੂਰੀ ਤਿਆਰੀ ਕਰ ਲਈ ਹੈ। ਇਸਦੇ ਚੱਲਦਿਆਂ ਅੱਜ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੰਡੀਗੜ੍ਹ ’ਚ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਭਲਕੇ ਹੋਣ ਵਾਲੀ ਵੋਟਿੰਗ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਇਸ ਵਾਰ ਪੰਜਾਬ ਵਿਚ 70 ਫੀਸਦੀ ਤੋਂ ਵਧ ਵੋਟਿੰਗ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕੁੱਲ 2 ਕਰੋੜ 14 ਲੱਖ ਵੋਟਰ ਹਨ, ਜਿਨ੍ਹਾਂ ਵਿਚੋਂ ਕਰੀਬ 1600 ਐਨ.ਆਰ.ਆਈ. ਵੋਟਰ ਹਨ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਵਾਰ 18 ਤੋਂ 19 ਸਾਲ ਦੇ 5 ਲੱਖ ਦੇ ਕਰੀਬ ਨੌਜਵਾਨ ਆਪਣੀ ਵੋਟ ਦੀ ਵਰਤੋਂ ਕਰਨਗੇ। ਉਨ੍ਹਾਂ ਦੱਸਿਆ ਕਿ 24,551 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਦੀ ਸੁਰੱਖਿਆ ਲਈ 70 ਹਜ਼ਾਰ ਦੇ ਕਰੀਬ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ।

Check Also

ਸੁਖਬੀਰ ਬਾਦਲ ਨੂੰ  ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਹੋਈ ਹੋਰ ਤੇਜ਼

ਚੰਦੂਮਾਜਰਾ ਬੋਲੇ : ਸੁਖਬੀਰ ਬਾਦਲ ਦੀ ਅਗਵਾਈ ਨੂੰ ਪਸੰਦ ਨਹੀਂ ਕਰਦੇ ਲੋਕ ਚੰਡੀਗੜ੍ਹ/ਬਿਊਰੋ ਨਿਊਜ਼ : …