Breaking News
Home / ਕੈਨੇਡਾ / Front / ਪਾਣੀ ਦੀ ਕਿੱਲਤ ਨੂੰ ਲੈ ਸੁਪਰੀਮ ਕੋਰਟ ਪੁੱਜੀ ਦਿੱਲੀ ਸਰਕਾਰ

ਪਾਣੀ ਦੀ ਕਿੱਲਤ ਨੂੰ ਲੈ ਸੁਪਰੀਮ ਕੋਰਟ ਪੁੱਜੀ ਦਿੱਲੀ ਸਰਕਾਰ

‘ਆਪ’ ਸਰਕਾਰ ਨੇ ਗੁਆਂਢੀ ਸੂਬਿਆਂ ਕੋਲੋਂ ਮੰਗਿਆ ਪਾਣੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿੱਚ ਪਾਣੀ ਦੀ ਕਿੱਲਤ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਬੇਨਤੀ ਕੀਤੀ ਹੈ ਅਤੇ ਕਿਹਾ ਹੈ ਕਿ ਗੁਆਂਢੀ ਰਾਜਾਂ ਨੂੰ ਹੋਰ ਪਾਣੀ ਛੱਡਣ ਦੀਆਂ ਹਦਾਇਤਾਂ ਦਿੱਤੀਆਂ ਜਾਣ। ਦਿੱਲੀ ’ਚ ਪਿਛਲੇ ਕੁਝ ਦਿਨਾਂ ਤੋਂ ਪਾਣੀ ਦੀ ਭਾਰੀ ਕਮੀ ਹੈ ਅਤੇ ਦਿੱਲੀ ਸਰਕਾਰ ਦਾ ਆਰੋਪ ਹੈ ਕਿ ਹਰਿਆਣਾ ਨੇ ਯਮੁਨਾ ’ਚ ਪਾਣੀ ਦੀ ਸਪਲਾਈ ਘਟਾ ਦਿੱਤੀ ਹੈ, ਜਿਸ ਕਾਰਨ ਇਹ ਸੰਕਟ ਖੜ੍ਹਾ ਹੋਇਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਹੀਟ ਵੇਵ ਦੀ ਸਥਿਤੀ ਕਾਰਨ ਸ਼ਹਿਰ ਵਿੱਚ ਪਾਣੀ ਦੀ ਮੰਗ ਕਾਫੀ ਵਧ ਗਈ ਹੈ। ਦਿੱਲੀ ਸਰਕਾਰ ਨੇ ਅਪੀਲ ਕੀਤੀ ਕਿ ਗੁਆਂਢੀ ਸੂਬਿਆਂ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਨੂੰ ਯਮੁਨਾ ਵਿੱਚ ਇੱਕ ਮਹੀਨੇ ਤੱਕ ਵਾਧੂ ਪਾਣੀ ਛੱਡਣ ਦੇ ਨਿਰਦੇਸ਼ ਦਿੱਤੇ ਜਾਣ। ਕੇਜਰੀਵਾਲ ਸਰਕਾਰ ਨੇ ਕਿਹਾ ਕਿ ਰਾਜਧਾਨੀ ਦਿੱਲੀ ਦੀਆਂ ਪਾਣੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕੰਮ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ।

Check Also

ਰਾਮ ਮੰਦਰ ਦੀ ਨਿਰਮਾਣ ਕਮੇਟੀ ਦੇ ਚੇਅਰਮੈਨ ਨੇ ਮੰਦਰ ‘ਚ ਪਾਣੀ ਭਰਨ ਦੇ ਦੋਸ਼ ਨਕਾਰੇ

ਅਯੁੱਧਿਆ/ਬਿਊਰੋ ਨਿਊਜ਼ : ਰਾਮ ਮੰਦਰ ਨਿਰਮਾਣ ਕਮੇਟੀ ਦੇ ਚੇਅਰਮੈਨ ਨ੍ਰਿਪੇਂਦਰ ਮਿਸ਼ਰਾ ਨੇ ਮੰਦਰ ਦੇ ਪੁਜਾਰੀ …