4.3 C
Toronto
Friday, November 7, 2025
spot_img
HomeਕੈਨੇਡਾFrontਸ੍ਰੀ ਅਕਾਲ ਤਖਤ ਸਾਹਿਬ ਦਾ ਯੋਗੀ ਸਰਕਾਰ ਨੂੰ ਅਲਟੀਮੇਟਮ

ਸ੍ਰੀ ਅਕਾਲ ਤਖਤ ਸਾਹਿਬ ਦਾ ਯੋਗੀ ਸਰਕਾਰ ਨੂੰ ਅਲਟੀਮੇਟਮ

ਯੂਪੀ ’ਚ ਸਿੱਖ ਗ੍ਰੰਥੀ ਦੀ ਧੀ ਨਾਲ ਜ਼ਬਰ ਜਨਾਹ ਦਾ ਮਾਮਲਾ
ਅੰਮਿ੍ਰਤਸਰ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਵਿਚ ਗ੍ਰੰਥੀ ਸਿੰਘ ਦੀ ਨਾਬਲਗ ਧੀ ਨੂੰ ਅਗਵਾ ਕਰਨ ਅਤੇ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦਾ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖਤ ਨੋਟਿਸ ਲਿਆ ਹੈ। ਜਥੇਦਾਰ ਹੋਰਾਂ ਨੇ ਇਸ ਮਾਮਲੇ ਵਿਚ ਯੂਪੀ ਦੀ ਯੋਗੀ ਅਦਿੱਤਿਆਨਾਥ ਦੀ ਸਰਕਾਰ ਨੂੰ ਇਕ ਹਫਤੇ ਦਾ ਅਲਟੀਮੇਟਮ ਦਿੱਤਾ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੂੰ ਚਿਤਾਵਨੀ ਦਿੱਤੀ ਹੈ ਕਿ ਸਾਰੇ ਆਰੋਪੀਆਂ ਨੂੰ ਜਲਦੀ ਗਿ੍ਰਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਆਰੋਪੀ ਇਕ ਹਫਤੇ ਵਿਚ ਨਹੀਂ ਫੜੇ ਗਏ ਤਾਂ ਸਿੱਖ ਸੰਗਤ ਆਪਣੀ ਪੱਧਰ ’ਤੇ ਵੱਡੀ ਕਾਰਵਾਈ ਕਰਨ ਲਈ ਮਜਬੂਰ ਹੋ ਜਾਵੇਗੀ। ਗਿਆਨੀ ਰਘਵੀਰ ਸਿੰਘ ਨੇ ਕਿਹਾ ਕਿ ਪੂਰੀ ਸਿੱਖ ਸੰਗਤ ਪੀੜਤ ਪਰਿਵਾਰ ਨਾਲ ਖੜ੍ਹੀ ਹੈ।
RELATED ARTICLES
POPULAR POSTS