0.5 C
Toronto
Wednesday, January 7, 2026
spot_img
HomeਕੈਨੇਡਾFrontਲੋਕ ਸਭਾ ਚੋਣਾਂ ਲਈ ਸੱਤਵੇਂ ਤੇ ਆਖਰੀ ਗੇੜ ਲਈ ਵੋਟਾਂ ਪਾਉਣ ਦਾ...

ਲੋਕ ਸਭਾ ਚੋਣਾਂ ਲਈ ਸੱਤਵੇਂ ਤੇ ਆਖਰੀ ਗੇੜ ਲਈ ਵੋਟਾਂ ਪਾਉਣ ਦਾ ਕੰਮ ਜਾਰੀ

ਪੰਜਾਬ ਦੇ 238 ਉਮੀਦਵਾਰਾਂ ਕਿਸਮਤ ਅੱਜ ਵੋਟਿੰਗ ਮਸ਼ੀਨਾਂ ’ਚ ਹੋਵੇਗੀ ਕੈਦ
ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਲਈ ਚੋਣਾਂ ਲਈ ਅੱਜ ਸੱਤਵੇਂ ਅਤੇ ਆਖਰੀ ਲਈ ਵੋਟਾਂ ਪਾਉਣ ਦਾ ਕੰਮ ਜਾਰੀ ਹੈ। ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਸਮੇਤ ਹੋਰਨਾਂ ਸੂਬਿਆਂ ਦੀਆਂ 57 ਸੀਟਾਂ ਲਈ ਅੱਜ ਵੋਟਾਂ ਪਾਈਆਂ ਜਾ ਰਹੀਆਂ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਸ਼ਨੀਵਾਰ ਸਵੇਰੇ 7 ਵਜੇ ਤੋਂ ਵੋਟਾਂ ਪਾਉਣ ਕੰਮ ਸ਼ੁਰੂ ਹੋ ਗਿਆ ਸੀ ਅੱਜ ਸ਼ਾਮੀਂ 6 ਵਜੇ ਤੱਕ ਜਾਰੀ ਰਹੇਗਾ। ਪੰਜਾਬ ਅੰਦਰ ਮੁੱਖ ਮੁਕਾਬਲਾ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ, ਕਾਂਗਰਸ, ਸ਼ੋਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਹੈ। ਪੰਜਾਬ ਦੀਆਂ ਕੁੱਲ 13 ਲੋਕ ਸਭਾ ਸੀਟਾਂ ’ਤੇ 238 ਉਮੀਦਵਾਰ ਆਪਣੀ ਕਿਸਮਤ ਅਜਮਾ ਰਹੇ ਹਨ ਜਿਨ੍ਹਾਂ ਦੀ ਕਿਸਮਤ ਅੱਜ ਸ਼ਾਮੀਂ ਵੋਟਿੰਗ ਮਸ਼ੀਨਾਂ ਵਿਚ ਕੈਦ ਹੋ ਜਾਵੇਗੀ। ਲੋਕ ਸਭਾ ਚੋਣਾਂ ਲਈ ਪੂਰੇ ਭਾਰਤ ਅੰਦਰ 7 ਗੇੜਾਂ ਤਹਿਤ ਵੋਟਾਂ ਦਾ ਕੰਮ 16 ਅਪ੍ਰੈਲ ਨੂੰ ਸ਼ੁਰੂ ਹੋਇਆ ਸੀ ਜੋ ਅੱਜ ਸ਼ਾਮ ਦੇ 6 ਵਜਦਿਆਂ ਹੀ ਬੰਦ ਹੋ ਜਾਵੇਗਾ। ਇਨ੍ਹਾਂ ਚੋਣਾਂ ਦੇ ਨਤੀਜੇ ਆਉਂਦੀ 4 ਜੂਨ ਨੂੰ ਐਲਾਨੇ ਜਾਣਗੇ।

RELATED ARTICLES
POPULAR POSTS