ਮੁੱਖ ਮੰਤਰੀ ਮਾਨ, ਸੁਖਬੀਰ ਬਾਦਲ, ਮੀਤ ਹੇਅਰ, ਧਰਮਵੀਰ ਗਾਂਧੀ ਆਦਿ ਨੇ ਵੀ ਵੋਟ ਪਾਈ
ਚੰਡੀਗੜ੍ਹ/ਬਿਊਰੋ ਨਿਊਜ : ਲੋਕ ਸਭਾ ਚੋਣਾਂ ਲਈ ਅੱਜ ਪੰਜਾਬ ਵਿਚ ਵੋਟਾਂ ਪਾਈਆਂ ਜਾ ਰਹੀਆਂ ਹਨ। ਪੰਜਾਬ ਅੰਦਰ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ, ਕਾਂਗਰਸ ਪਾਰਟੀ, ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਮੁਕਾਬਲਾ ਹੈ। 13 ਲੋਕ ਸਭਾ ਸੀਟਾਂ ਤੋਂ ਉਤਰੇ ਦਿੱਗਜ਼ ਉਮੀਦਵਾਰਾਂ ਨੇ ਆਪਣੇ ਪਰਿਵਾਰਾਂ ਸਮੇਤ ਵੋਟ ਪਾਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਜ਼ਿਲ੍ਹੇ ’ਚ ਪੈਂਦੇ ਪਿੰਡ ਮੰਗਵਾਲ ਦੇ ਵੋਟਿੰਗ ਸਟੇਸ਼ਨ ’ਤੇ ਪਹੁੰਚ ਕੇ ਆਪਣੀ ਦੀ ਵਰਤੋਂ ਕੀਤੀ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸੇ ਤਰ੍ਹਾਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਤਨੀ ਅਤੇ ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ, ਆਪਣੇ ਪੁੱਤਰ ਅਤੇ ਦੋਵੇਂ ਪੁੱਤਰੀਆਂ ਸਮੇਤ ਆਪਣੀ ਵੋਟ ਦੀ ਵਰਤੋਂ ਕੀਤੀ। ਇਥੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੇ ਆਪਣੇ ਪਰਿਵਾਰ ਸਮੇਤ ਵੋਟ ਦਾ ਇਸਤੇਮਾਲ ਕੀਤਾ। ਇਸੇ ਤਰ੍ਹਾਂ ਪਟਿਆਲਾ ਤੋਂ ਧਰਮਵੀਰ ਗਾਂਧੀ, ਅੰਮਿ੍ਰਤਸਰ ਗੁਰਜੀਤ ਔਜਲਾ, ਤਰਨਜੀਤ ਸੰਧੂ, ਆਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਰਾਜਾ ਵੜਿੰਗ, ਪ੍ਰਨੀਤ ਕੌਰ, ਵਿਜੇ ਇੰਦਰ ਸਿੰਗਲਾ, ਗੁਰਮੀਤ ਸਿੰਘ ਖੁੱਡੀਆਂ, ਗੁਰਮੀਤ ਸਿੰਘ ਮੀਤ ਹੇਅਰ, ਜੀਤ ਮਹਿੰਦਰ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ, ਸ਼ੇਰ ਸਿੰਘ ਘੁੁਬਾਇਆ ਆਦਿ ਨੇ ਵੀ ਆਪਣੇ ਪਰਿਵਾਰਾਂ ਸਮੇਤ ਆਪਣੀ ਵੋਟ ਦੀ ਵਰਤੋਂ ਕੀਤੀ।
Home / ਕੈਨੇਡਾ / Front / ਪੰਜਾਬ ’ਚ ਵੱਖ-ਵੱਖ ਪਾਰਟੀਆਂ ਦੇ ਲੋਕ ਸਭਾ ਉਮੀਦਵਾਰਾਂ ਨੇ ਆਪਣੇ ਪਰਿਵਾਰਾਂ ਦੇ ਨਾਲ ਪਾਈ ਵੋਟ
Check Also
ਭਾਖੜਾ ਡੈਮ ‘ਤੇ ਕੇਂਦਰ ਸਰਕਾਰ ਦਾ ਕੰਟਰੋਲ, ਕੇਂਦਰੀ ਬਲਾਂ ਦੀ ਹੋਵੇਗੀ ਤਾਇਨਾਤੀ
ਬੀਬੀਐੱਮਬੀ ਚੁੱਕੇਗਾ ਸਾਰਾ ਖਰਚ; ਹਰਿਆਣਾ ਨੇ ਕੇਂਦਰ ‘ਤੇ ਬਣਾਇਆ ਸੀ ਦਬਾਅ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ …