ਵੋਟ ਪਾਉਣ ਦੀ ਵੀਡੀਓ ਸ਼ੋਸ਼ਲ ਮੀਡੀਆ ’ਤੇ ਕੀਤੀ ਸੀ ਵਾਇਰਲ
ਫਿਰੋਜ਼ਪੁਰ/ਬਿਊਰੋ ਨਿਊਜ਼ : ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੰਬੋਜ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ। ਇਹ ਮਾਮਲਾ ਉਨ੍ਹਾਂ ਖਿਲਾਫ਼ ਚੋਣ ਕਮਿਸ਼ਨ ਵੱਲੋਂ ਦਰਜ ਕੀਤਾ ਗਿਆ ਹੈ ਕਿਉਂਕਿ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਨੇ ਆਪਣਾ ਵੋਟ ਦਾ ਵੀਡੀਓ ਸ਼ੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤਾ ਸੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੋਲਿੰਗ ਸਟੇਸ਼ਨ ਅਧਿਕਾਰੀਆਂ ਵੱਲੋਂ ਸੁਰਿੰਦਰ ਕੰਬੋਜ ਨੂੰ ਵੀਡੀਓ ਬਣਾਉਣ ਤੋਂ ਰੋਕਿਆ ਗਿਆ ਸੀ ਪ੍ਰ੍ਰੰਤੂ ਉਹਨਾਂ ਅਧਿਕਾਰੀਆਂ ਦੀ ਕੋਈ ਗੱਲ ਨਹੀਂ ਮੰਨੀ ਅਤੇ ਵੋਟ ਪਾਉਣ ਦਾ ਵੀਡੀਓ ਬਣਾ। ਇਸ ਤੋਂ ਬਾਅਦ ਪੋਲਿੰਗ ਸਟੇਸ਼ਨ ਦੇ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਹੀ ਸੁਰਿੰਦਰ ਕੰਬੋਜ ਖਿਲਾਫ਼ ਚੋਣ ਕਮਿਸ਼ਨ ਵੱਲੋਂ ਪਰਚਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਨੀਨਾ ਮਿੱਤਲ ਵੱਲੋਂ ਵੀ ਵੋਟ ਪਾਉਣ ਦਾ ਵੀਡੀਓ ਸ਼ੋਸ਼ਲ ਮੀਡੀਆ ’ਤੇ ਪਾਇਆ ਗਿਆ ਸੀ ਪ੍ਰੰਤੂ ਉਨ੍ਹਾਂ ਥੋੜ੍ਹੀ ਦੇਰ ਮਗਰੋਂ ਇਹ ਵੀਡੀਓ ਸ਼ੋਸ਼ਲ ਮੀਡੀਆ ਤੋਂ ਹਟਾ ਲਿਆ ਗਿਆ ਸੀ । ਨੀਨਾ ਮਿੱਤਲ ਖਿਲਾਫ਼ ਚੋਣ ਕਮਿਸ਼ਨ ਵੱਲੋਂ ਕੋਈ ਕਾਰਵਾਈ ਕੀਤੀ ਗਈ ਹੈ ਜਾਂ ਨਹੀਂ ਇਸ ਸਬੰਧੀ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …