ਇਨ੍ਹਾਂ ਆਗੂਆਂ ਨੂੰ ਆਪਣੇ ਲੋਕ ਸਭਾ ਹਲਕੇ ਤੋਂ ਨਹੀਂ ਮਿਲੀ ਟਿਕਟ
ਚੰਡੀਗੜ੍ਹ/ਬਿਊਰੋ ਨਿਊਜ : ਲੋਕ ਸਭਾ ਚੋਣਾਂ ਦੇ ਸੱਤਵੇਂ ਅਤੇ ਆਖਰੀ ਗੇੜ ਲਈ ਅੱਜ ਵੋਟਾਂ ਪਾਈਆਂ ਗਈਆਂ। ਲੋਕ ਸਭਾ ਚੋਣਾਂ ਦੇ ਮੈਦਾਨ ਵਿਚ ਨਿੱਤਰੇ ਕੁੱਝ ਦਿੱਗਜ਼ ਆਪਣੇ ਆਪ ਨੂੰ ਵੋਟ ਨਹੀਂ ਪਾ ਸਕਣਗੇ ਕਿਉਂਕਿ ਇਨ੍ਹਾਂ ਆਗੂਆਂ ਆਪਣੇ ਹਲਕੇ ਤੋਂ ਬਾਹਰ ਕਿਸੇ ਦੂਸਰੇ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਜਿਵੇਂ ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਸੰਗਰੂਰ ’ਚ ਆਪਣੀ ਵੋਟ ਦਾ ਇਸਤੇਮਾਲ ਨਹੀਂ ਕਰ ਸਕਣਗੇ। ਇਸੇ ਤਰ੍ਹਾਂ ਰਾਜਾ ਵੜਿੰਗ ਲੁਧਿਆਣਾ ਤੋਂ ਚੋਣ ਲੜ ਰਹੇ ਹਨ ਜਦਕਿ ਉਨ੍ਹਾਂ ਦੀ ਵੋਟ ਬਠਿੰਡਾ ਲੋਕ ਸਭਾ ਹਲਕੇ ਵਿਚ ਆਉਂਦੀ, ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਵਿਜੇਇੰਦਰ ਸਿੰਗਲਾ ਵੀ ਆਪਣੇ ਆਪ ਨੂੰ ਵੋਟ ਨਹੀਂ ਪਾ ਸਕਣਗੇ ਕਿਉਂਕਿ ਉਨ੍ਹਾਂ ਦੀ ਵੋਟ ਸੰਗਰੂਰ ਲੋਕ ਸਭਾ ਹਲਕੇ ’ਚ ਆਉਂਦੀ ਹੈ। ਇਸੇ ਤਰ੍ਹਾਂ ਸ੍ਰੀ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਵੋਟ ਵੀ ਫਤਿਹਗੜ੍ਹ ਸਾਹਿਬ ਹਲਕੇ ਵਿਚ ਨਹੀਂ। ਜਦਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਹਨ ਜਦਕਿ ਉਨ੍ਹਾਂ ਦੀ ਵੋਟ ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿਚ ਆਉਂਦੀ ਹੈ ਅਤੇ ਉਹ ਵੀ ਆਪਣੇ ਆਪ ਨੂੰ ਵੋਟ ਨਹੀਂ ਪਾ ਸਕਣਗੇ।