Breaking News
Home / ਕੈਨੇਡਾ / Front / ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ 5 ਜੂਨ ਨੂੰ

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ 5 ਜੂਨ ਨੂੰ


ਈਡੀ ਬੋਲੀ : ਕੇਜਰੀਵਾਲ ਨੇ ਸਿਹਤ ਸਬੰਧੀ ਝੂਠਾ ਦਾਅਵਾ ਕੀਤਾ ਪੇਸ਼
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਘੁਟਾਲਾ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ’ਚ ਅੱਜ ਸ਼ਨੀਵਾਰ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੈਡੀਕਲ ਗਰਾਊਂਡ ’ਤੇ 7 ਦਿਨ ਦੀ ਜ਼ਮਾਨਤ ਦੀ ਮੰਗ ਕੀਤੀ ਸੀ। ਪ੍ਰੰਤੂ ਈਡੀ ਨੇ ਕੋਰਟ ’ਚ ਉਨ੍ਹਾਂ ਵੱਲੋਂ ਦਾਖਲ ਕੀਤੀ ਗਈ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ। ਈਡੀ ਨੇ ਸਪੈਸ਼ਲ ਜੱਜ ਕਾਵੇਰੀ ਬਾਵੇਜਾ ਦੀ ਬੈਂਚ ਸਾਹਮਣੇ ਦਲੀਲ ਰੱਖਦੇ ਹੋਏ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਤੱਥਾਂ ਨੂੰ ਦਬਾਇਆ ਹੈ ਅਤੇ ਆਪਣੀ ਸਿਹਤ ਨੂੰ ਲੈ ਕੇ ਝੂਠੇ ਬਿਆਨ ਦਿੱਤੇ ਹਨ। ਉਨ੍ਹਾਂ ਦਾ ਵਜਨ 1 ਕਿਲੋ ਵਧ ਗਿਆ ਹੈ ਪ੍ਰੰਤੂ ਉਹ ਝੂਠਾ ਦਾਅਵਾ ਕਰ ਰਹੇ ਹਨ ਉਨ੍ਹਾਂ ਦਾ ਵਜਨ 7 ਕਿਲੋਗ੍ਰਾਮ ਘੱਟ ਹੋ ਗਿਆ ਹੈ। ਕੇਜਰੀਵਾਲ ਦੇ ਵਕੀਲ ਨੇ ਕਿਹਾ ਕਿ ਉਹ ਬਿਮਾਰ ਹਨ ਅਤੇ ਉਨ੍ਹਾਂ ਨੂੰ ਇਲਾਜ਼ ਦੀ ਜ਼ਰੂਰਤ ਹੈ। ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੋਰਟ ਨੇ ਜ਼ਮਾਨਤ ਪਟੀਸ਼ਨ ’ਤੇ ਫੈਸਲਾ 5 ਜੂਨ ਤੱਕ ਸੁਰੱਖਿਅਤ ਰੱਖ ਲਿਆ ਹੈ।

Check Also

ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਸਹੁੰ ਚੁੱਕ ਸਮਾਗਮ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਰਹੇ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ਼ …