ਪੰਜਾਬ ਦੇ 238 ਉਮੀਦਵਾਰਾਂ ਕਿਸਮਤ ਵੋਟਿੰਗ ਮਸ਼ੀਨਾਂ ’ਚ ਹੋਈ ਕੈਦ
ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਲਈ ਚੋਣਾਂ ਲਈ ਅੱਜ ਸੱਤਵੇਂ ਅਤੇ ਆਖਰੀ ਲਈ 65 ਫੀਸਦੀ ਦੇ ਲਗਭਗ ਵੋਟਿੰਗ ਹੋਈ। ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਸਮੇਤ ਹੋਰਨਾਂ ਸੂਬਿਆਂ ਦੀਆਂ 57 ਸੀਟਾਂ ਲਈ ਅੱਜ ਵੋਟਾਂ ਪਾਈਆਂ ਗਈਆਂ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਅੱਜ ਸ਼ਨੀਵਾਰ ਨੂੰ ਸਵੇਰੇ 7 ਵਜੇ ਤੋਂ ਵੋਟਾਂ ਪਾਉਣ ਕੰਮ ਸ਼ੁਰੂ ਹੋਇਆ ਜੋ ਸ਼ਾਮੀਂ 6 ਵਜੇ ਪੂਰੇ ਅਮਨ ਅਮਾਨ ਨਾਲ ਮੁਕੰਮਲ ਹੋ ਗਿਆ। ਪੰਜਾਬ ਅੰਦਰ ਮੁੱਖ ਮੁਕਾਬਲਾ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ, ਕਾਂਗਰਸ, ਸ਼ੋਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਹੈ। ਪੰਜਾਬ ਦੀਆਂ ਕੁੱਲ 13 ਲੋਕ ਸਭਾ ਸੀਟਾਂ ’ਤੇ 238 ਉਮੀਦਵਾਰ ਆਪਣੀ ਕਿਸਮਤ ਅਜਮਾ ਰਹੇ ਹਨ ਜਿਨ੍ਹਾਂ ਦੀ ਕਿਸਮਤ ਵੋਟਿੰਗ ਮਸ਼ੀਨਾਂ ਵਿਚ ਕੈਦ ਹੋ ਗਈ। ਜਿਨ੍ਹਾਂ ਵਿਚ ਕੈਬਨਿਟ ਮੰਤਰੀ ਮੀਤ ਹੇਅਰ, ਗੁਰਮੀਤ ਸਿੰਘ ਖੁੱਡੀਆਂ, ਲਾਲਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਸੁਖਪਾਲ ਖਹਿਰਾ, ਸੁਖਜਿੰਦਰ ਸਿੰਘ ਰੰਧਾਵਾ, ਹਰਸਿਮਰਤ ਕੌਰ ਬਾਦਲ, ਚਰਨਜੀਤ ਸਿੰਘ ਚੰਨੀ, ਸੁਸ਼ੀਲ ਕੁਮਾਰ ਰਿੰਕੂ ਆਦਿ ਆਗੂਆਂ ਦੀ ਕਿਮਸਤ ਦਾ ਫੈਸਲਾ ਆਉਂਦੀ 4 ਜੂਨ ਨੂੰ ਹੋਵੇਗਾ। ਲੋਕ ਸਭਾ ਚੋਣਾਂ ਲਈ ਪੂਰੇ ਭਾਰਤ ਅੰਦਰ 7 ਗੇੜਾਂ ਤਹਿਤ ਵੋਟਾਂ ਦਾ ਕੰਮ 16 ਅਪ੍ਰੈਲ ਨੂੰ ਸ਼ੁਰੂ ਹੋਇਆ ਸੀ ਜੋ ਅੱਜ 1 ਜੂਨ ਨੂੰ ਮੁਕੰਮਲ ਹੋ ਗਿਆ। ਇਨ੍ਹਾਂ ਚੋਣਾਂ ਦੇ ਨਤੀਜੇ ਆਉਂਦੀ 4 ਜੂਨ ਨੂੰ ਐਲਾਨੇ ਜਾਣਗੇ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …