8360 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਦੀਆਂ ਲੋਕ ਸਭਾ ਚੋਣਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਹੁਣ ਭਲਕੇ 4 ਜੂਨ ਦਿਨ ਮੰਗਲਵਾਰ ਨੂੰ ਇਨ੍ਹਾਂ 7 ਗੇੜਾਂ ਵਿਚ ਪਈਆਂ ਵੋਟਾਂ ਦੇ ਨਤੀਜੇ ਆ ਜਾਣਗੇ ਅਤੇ 8360 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋ ਜਾਵੇਗਾ। ਧਿਆਨ ਰਹੇ ਕਿ ਪਹਿਲੇ ਗੇੜ ਦੀਆਂ ਵੋਟਾਂ 19 ਅਪ੍ਰੈਲ ਨੂੰ ਪਈਆਂ ਅਤੇ 7ਵੇਂ ਤੇ ਆਖਰੀ ਗੇੜ ਦੀਆਂ ਵੋਟਾਂ 1 ਜੂਨ ਨੂੰ ਪੈ ਗਈਆਂ ਸਨ। ਇਹ ਚੋਣ ਪ੍ਰਕਿਰਿਆ 43 ਦਿਨ ਤੱਕ ਚੱਲੀ ਹੈ ਤੇ ਹੁਣ ਭਲਕੇ ਨਤੀਜਿਆਂ ਦਾ ਇੰਤਜ਼ਾਰ ਵੀ ਖਤਮ ਹੋ ਜਾਵੇਗਾ। ਚੋਣ ਕਮਿਸ਼ਨ ਦੇ ਮੁਤਾਬਕ ਭਲਕੇ 4 ਜੂਨ ਨੂੰ ਵੋਟਾਂ ਦੀ ਗਿਣਤੀ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗਾ। ਇਸੇ ਦੌਰਾਨ ਸਭ ਤੋਂ ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਹੋਵੇਗੀ ਅਤੇ ਇਸ ਤੋਂ ਬਾਅਦ ਈ.ਵੀ.ਐਮ. ਦੇ ਵੋਟ ਗਿਣੇ ਜਾਣਗੇ। ਕਾਊਂਟਿੰਗ ਸ਼ੁਰੂ ਹੋਣ ਤੋਂ ਬਾਅਦ ਕਰੀਬ 4 ਘੰਟਿਆਂ ਬਾਅਦ ਵੋਟਾਂ ਦੇ ਰੁਝਾਨ ਆਉਣਗੇ ਸ਼ੁਰੂ ਹੋ ਜਾਣਗੇ ਕਿ ਕਿਹੜਾ ਉਮੀਦਵਾਰ ਜਿੱਤ ਰਿਹਾ ਹੈ ਅਤੇ ਕਿਹੜਾ ਉਮੀਦਵਾਰ ਹਾਰ ਰਿਹਾ ਹੈ।