
5 ਤੇ 6 ਜੂਨ ਨੂੰ ਮੀਂਹ ਦੀ ਵੀ ਸੰਭਾਵਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਤੋਂ ਬਾਅਦ ਵੀ ਗਰਮੀ ਲਗਾਤਾਰ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਪਰ ਤਾਪਮਾਨ ਵਿਚ ਗਿਰਾਵਟ ਨੇ ਲੋਕਾਂ ਨੂੰ ਇਸ ਗਰਮੀ ਤੋਂ ਥੋੜ੍ਹੀ ਜਿਹੀ ਰਾਹਤ ਜ਼ਰੂਰ ਦਿੱਤੀ ਹੈ। ਉਧਰ ਦੂਜੇ ਪਾਸੇ ਪੰਜਾਬ ਵਿਚ 4 ਜੂਨ ਤੱਕ ਲੂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵਲੋਂ ਜਾਰੀ ਜਾਣਕਾਰੀਆਂ ਦੇ ਮੁਤਾਬਕ ਪੰਜਾਬ ਦੇ 3 ਜ਼ਿਲ੍ਹਿਆਂ ਮਾਨਸਾ, ਬਰਨਾਂਲਾ ਅਤੇ ਲੁਧਿਆਣਾ ਵਿਚ ਹੀਟਵੇਵ ਦਾ ਔਰੈਂਟ ਅਲਰਟ ਹੈ। ਜਦੋਂ ਕਿ 6 ਜ਼ਿਲ੍ਹਿਆਂ ਬਠਿੰਡਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿਚ ਹੀਟਵੇਵ ਦੇ ਨਾਲ ਨਾਲ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦਾ ਅਨੁਮਾਨ ਵੀ ਹੈ। ਇਸਦੇ ਚੱਲਦਿਆਂ ਪੰਜਾਬ ਵਿਚ 5 ਅਤੇ 6 ਜੂਨ ਨੂੰ ਮੀਂਹ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ 6 ਜੂਨ ਤੱਕ ਤਾਪਮਾਨ ਵਿਚ 3 ਤੋਂ 5 ਡਿਗਰੀ ਤੱਕ ਦੀ ਗਿਰਾਵਟ ਆਉਣ ਦੇ ਆਸਾਰ ਬਣ ਰਹੇ ਹਨ।