Breaking News
Home / ਕੈਨੇਡਾ / Front / ਚੋਣ ਨਤੀਜਿਆਂ ਤੋਂ ਇਕ ਦਿਨ ਪਹਿਲਾਂ ਚੋਣ ਕਮਿਸ਼ਨਰ ਨੇ ਕੀਤੀ ਪ੍ਰੈਸ ਕਾਨਫਰੰਸ

ਚੋਣ ਨਤੀਜਿਆਂ ਤੋਂ ਇਕ ਦਿਨ ਪਹਿਲਾਂ ਚੋਣ ਕਮਿਸ਼ਨਰ ਨੇ ਕੀਤੀ ਪ੍ਰੈਸ ਕਾਨਫਰੰਸ

ਇਤਿਹਾਸਕ ਰਹੀਆਂ ਭਾਰਤ ਦੀਆਂ ਚੋਣਾਂ : ਰਾਜੀਵ ਕੁਮਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ’ਚ ਲੋਕ ਸਭਾ ਲਈ ਪਈਆਂ ਵੋਟਾਂ ਦੇ 4 ਜੂਨ ਨੂੰ ਆਉਣ ਵਾਲੇ ਚੋਣ ਨਤੀਜਿਆਂ ਤੋਂ ਇਕ ਦਿਨ ਪਹਿਲਾਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਵਲੋਂ ਨਵੀਂ ਦਿੱਲੀ ’ਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਸਭ ਤੋਂ ਪਹਿਲਾਂ ਭਾਰਤ ਦੇ ਚੋਣ ਕਮਿਸ਼ਨਰ ਨੇ ਲੋਕ ਸਭਾ ਚੋਣਾਂ 2024 ਵਿਚ ਹਿੱਸਾ ਲੈਣ ਵਾਲੇ ਸਾਰੇ ਵੋਟਰਾਂ ਨੂੰ ਖੜ੍ਹੇ ਹੋ ਕੇ ਵਧਾਈ ਦਿੱਤੀ ਹੈ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਸੀਂ 642 ਮਿਲੀਅਨ ਵੋਟਰਾਂ ਦਾ ਵਿਸ਼ਵ ਰਿਕਾਰਡ ਬਣਾਇਆ ਹੈ। ਇਹ ਸਾਰੇ ਜੀ-7 ਦੇਸ਼ਾਂ ਦੇ ਵੋਟਰਾਂ ਦਾ 1.5 ਗੁਣਾ ਅਤੇ ਯੂਰਪੀਅਨ ਯੂਨੀਅਨ ਦੇ 27 ਦੇਸ਼ਾਂ ਦੇ 2.5 ਗੁਣਾ ਵੋਟਰ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਚੋਣਾਂ ਦੇਸ਼ ਲਈ ਇਤਿਹਾਸਕ ਚੋਣਾਂ ਸਾਬਿਤ ਹੋਈਆਂ ਹਨ। ਉਨ੍ਹਾਂ ਵੋਟਾਂ ਵਿਚ ਆਪਣਾ ਵਧ ਚੜ੍ਹ ਕੇ ਹਿੱਸਾ ਪਾਉਣ ਵਾਲੀਆਂ ਮਹਿਲਾਵਾਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਚੋਣਾਂ ਵਿਚ ਬਹੁਤ ਜ਼ਿਆਦਾ ਹਿੰਸਕ ਘਟਨਾਵਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਸਨ, ਪਰ ਇਸ ਵਾਰ ਅਜਿਹਾ ਬਹੁਤਾ ਕੁੱਝ ਦੇਖਣ ਨੂੰ ਨਹੀਂ ਮਿਲਿਆ। ਧਿਆਨ ਰਹੇ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਚੋਣ ਕਮਿਸ਼ਨਰ ਨੇ ਚੋਣਾਂ ਤੋਂ ਬਾਅਦ ਅਤੇ ਨਤੀਜੇ ਆਉਣ ਤੋਂ ਪਹਿਲਾਂ ਪ੍ਰੈਸ ਕਾਨਫਰੰਸ ਕੀਤੀ ਹੈ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …