17.5 C
Toronto
Monday, August 24, 2026
spot_img
HomeਕੈਨੇਡਾFrontਜਲੰਧਰ ਤੋਂ ‘ਆਪ’ ਦੇ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫਾ ਮਨਜੂਰ

ਜਲੰਧਰ ਤੋਂ ‘ਆਪ’ ਦੇ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫਾ ਮਨਜੂਰ

ਜਲੰਧਰ ਤੋਂ ‘ਆਪ’ ਦੇ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫਾ ਮਨਜੂਰ
‘ਆਪ’ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਸਨ ਅੰਗੁਰਾਲ
ਚੰਡੀਗੜ੍ਹ/ਬਿਊਰੋ ਨਿਊਜ਼
ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਗੁਰਾਲ ਦਾ ਅਸਤੀਫਾ ਮਨਜੂਰ ਕਰ ਲਿਆ ਹੈ। ਇਸ ’ਤੇ ਵਿਧਾਇਕ ਅੰਗੁਰਾਲ ਦਾ ਕਹਿਣਾ ਹੈ ਕਿ ਉਹ ਇਸ ਫੈਸਲੇ ਨੂੰ ਚੈਲੰਜ ਕਰਦੇ ਹਨ ਅਤੇ ਉਹ ਇਸ ਫੈਸਲੇ ਦੇ ਖਿਲਾਫ ਅਦਾਲਤ ਵਿਚ ਜਾਣਗੇ। ਇਸ ਤੋਂ ਪਹਿਲਾਂ ਆਪਣਾ ਅਸਤੀਫਾ ਵਾਪਸ ਲੈਣ ਅਤੇ ਆਪਣਾ ਪੱਖ ਰੱਖਣ ਲਈ ਵਿਧਾਇਕ ਅੰਗੁਰਾਲ ਅੱਜ ਸਵੇਰੇ ਸਪੀਕਰ ਨੂੰ ਮਿਲਣ ਵੀ ਪਹੁੰਚੇ ਸਨ, ਪਰ ਸਪੀਕਰ ਉਨ੍ਹਾਂ ਨੂੰ ਨਹੀਂ ਮਿਲੇ। ਦੱਸਣਾ ਬਣਦਾ ਹੈ ਕਿ ਸ਼ੀਤਲ ਅੰਗੁਰਾਲ ਦਾ ਅਸਤੀਫਾ ਮਨਜੂਰ ਹੋ ਚੁੱਕਾ ਹੈ ਅਤੇ ਹੁਣ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿਚ ਜ਼ਿਮਨੀ ਚੋਣ ਹੋਣੀ ਤੈਅ ਹੈ। ਸ਼ੀਤਲ ਅੰਗੁਰਾਲ ਲੰਘੀ 27 ਮਾਰਚ ਨੂੰ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਅਤੇ ਉਨ੍ਹਾਂ ਵਿਧਾਇਕ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਸੀ।
RELATED ARTICLES
POPULAR POSTS