17.7 C
Toronto
Tuesday, October 13, 2026
spot_img
HomeਕੈਨੇਡਾFrontਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਚੋਣਾਂ ਜਿੱਤਣ ਵਾਲੇ ਉਮੀਦਵਾਰਾਂ ਨੂੰ...

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਚੋਣਾਂ ਜਿੱਤਣ ਵਾਲੇ ਉਮੀਦਵਾਰਾਂ ਨੂੰ ਕੀਤੀ ਅਪੀਲ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਚੋਣਾਂ ਜਿੱਤਣ ਵਾਲੇ ਉਮੀਦਵਾਰਾਂ ਨੂੰ ਕੀਤੀ ਅਪੀਲ
ਘੱਲੂਘਾਰਾ ਸ਼ਹੀਦੀ ਹਫਤੇ ਦੇ ਚੱਲਦਿਆਂ ਕੀਤੀ ਗਈ ਹੈ ਅਪੀਲ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ’ਚ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ। ਇਹ ਅਪੀਲ ਘੱਲੂਘਾਰਾ ਸ਼ਹੀਦੀ ਹਫਤੇ ਦੇ ਚੱਲਦਿਆਂ ਕੀਤੀ ਗਈ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜੂਨ 1984 ਘੱਲੂਘਾਰਾ ਸ਼ਹੀਦੀ ਹਫਤੇ ਦੇ ਚਲਦਿਆਂ ਇਨ੍ਹਾਂ ਦਿਨਾਂ ਪ੍ਰਤੀ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ 4 ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਜਿੱਤਣ ਵਾਲੇ ਉਮੀਦਵਾਰ ਢੋਲ-ਢਮੱਕੇ ਨਾਲ ਜਾਂ ਸਪੀਕਰ ਲਗਾ ਕੇ ਖੁਸ਼ੀ ਦਾ ਜਸ਼ਨ ਬਿਲਕੁਲ ਨਾ ਕਰਨ। ਜਿੱਤਣ ਵਾਲੇ ਉਮੀਦਵਾਰ ਗੁਰੂ ਘਰ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ।
RELATED ARTICLES
POPULAR POSTS