![](https://parvasinewspaper.com/wp-content/uploads/2024/06/Sonia.jpg)
ਪੀਐਮ ਮੋਦੀ ਨੇ ਕਿਹਾ : ਦੇਸ਼ ਨੂੰ ‘ਵਿਕਸਿਤ ਭਾਰਤ’ ਬਣਾਉਣ ਲਈ ਤੇਜ਼ੀ ਨਾਲ ਕੰਮ ਕਰਨ ਦੀ ਲੋੜ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸੀ ਆਗੂ ਸੋਨੀਆ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਪੂਰੀ ਉਮੀਦ ਹੈ ਕਿ ਲੋਕ ਸਭਾ ਚੋਣਾਂ ਦੇ ਨਤੀਜੇ ਐਗਜ਼ਿਟ ਪੋਲ ਦੇ ਬਿਲਕੁਲ ਉਲਟ ਹੋਣਗੇ ਅਤੇ ‘ਇੰਡੀਆ’ ਗਠਜੋੜ ਜਿੱਤ ਪ੍ਰਾਪਤ ਕਰੇਗਾ। ਸੋਨੀਆ ਗਾਂਧੀ ਨੇ ਕਿਹਾ ਕਿ ਸਾਨੂੰ ਇੰਤਜ਼ਾਰ ਕਰਨਾ ਪਏਗਾ, ਬੱਸ ਇੰਤਜ਼ਾਰ ਕਰੋ ਅਤੇ ਵੇਖੋ। ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਨਵੀਂ ਦਿੱਲੀ ਵਿਖੇ ਡੀ.ਐਮ.ਕੇ. ਦੇ ਦਫ਼ਤਰ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਇਹ ਟਿੱਪਣੀ ਕੀਤੀ। ਉਧਰ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ‘ਪੁਰਾਣੀ ਸੋਚ ਅਤੇ ਵਿਸ਼ਵਾਸਾਂ ਦਾ ਪੁਨਰ-ਮੁਲਾਂਕਣ’ ਕਰਨ ਅਤੇ ਸਮਾਜ ਨੂੰ ਪੇਸ਼ੇਵਰ ਨਿਰਾਸ਼ਾਵਾਦੀਆਂ ਦੇ ਦਬਾਅ ਤੋਂ ਮੁਕਤ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ 21ਵੀਂ ਸਦੀ ਦੀ ਦੁਨੀਆ ਭਾਰਤ ਵੱਲ ਬਹੁਤ ਸਾਰੀਆਂ ਉਮੀਦਾਂ ਨਾਲ ਦੇਖ ਰਹੀ ਹੈ ਅਤੇ ਸਾਨੂੰ ਅੱਗੇ ਵਧਣ ਲਈ ਕਈ ਬਦਲਾਅ ਕਰਨੇ ਪੈਣਗੇ। ਸਾਨੂੰ ਸੁਧਾਰ ਦੇ ਸਬੰਧ ਵਿੱਚ ਆਪਣੀ ਰਵਾਇਤੀ ਸੋਚ ਨੂੰ ਵੀ ਬਦਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਰਤ ਸੁਧਾਰ ਨੂੰ ਸਿਰਫ ਆਰਥਿਕ ਸੁਧਾਰਾਂ ਤੱਕ ਸੀਮਤ ਨਹੀਂ ਕਰ ਸਕਦਾ।